Home ਅਮਰੀਕਾ ਈਰਾਨ ਦੇ ਕਮਾਂਡਰ ਵਲੋਂ ਟਰੰਪ ਨੂੰ ਜਾਨੋਂ ਮਾਰਨ ਦੀ ਧਮਕੀ

ਈਰਾਨ ਦੇ ਕਮਾਂਡਰ ਵਲੋਂ ਟਰੰਪ ਨੂੰ ਜਾਨੋਂ ਮਾਰਨ ਦੀ ਧਮਕੀ

0
ਈਰਾਨ ਦੇ ਕਮਾਂਡਰ ਵਲੋਂ ਟਰੰਪ ਨੂੰ ਜਾਨੋਂ ਮਾਰਨ ਦੀ ਧਮਕੀ

ਨਵੀਂ ਦਿੱਲੀ, 25 ਫ਼ਰਵਰੀ, ਹ.ਬ. : ਈਰਾਨ ਤੋਂ ਵੱਡੀ ਖ਼ਬਰ ਆ ਰਹੀ ਹੈ। ਇੱਥੇ ਈਰਾਨ ਦੇ ਟਾਪ ਕਮਾਂਡਰ ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਦੇ ਲਈ 1650 ਕਿਲੋਮੀਟਰ ਦੂਰ ਤੱਕ ਮਾਰ ਕਰਨ ਦੀ ਸਮਰੱਥਾ ਵਾਲੀ ਕਰੂਜ਼ ਮਿਜ਼ਾਈਲ ਤਿਆਰ ਕਰਨ ਦਾ ਵੀ ਦਾਅਵਾ ਕੀਤਾ ਹੈ। ਸ਼ੁੱਕਰਵਾਰ ਨੂੰ ਈਰਾਨ ਦੇ ਚੋਟੀ ਦੇ ਕਮਾਂਡਰ ਅਮੀਰਲੀ ਹਾਜੀਜ਼ਾਦੇਹ ਨੇ ਟਰੰਪ ਨੂੰ ਮਾਰਨ ਦੀ ਧਮਕੀ ਦਿੰਦੇ ਹੋਏ ਕਿਹਾ ਕਿ ਉਹ ਜਲਦ ਹੀ ਆਪਣੇ ਕਮਾਂਡਰ ਦੀ ਹੱਤਿਆ ਦਾ ਬਦਲਾ ਲੈਣਗੇ। ਰੂਸ-ਯੂਕਰੇਨ ਜੰਗ ਦੇ ਵਿਚਕਾਰ ਈਰਾਨ ਦੀ ਇਸ ਧਮਕੀ ਨੇ ਪੱਛਮੀ ਦੇਸ਼ਾਂ ਅਤੇ ਅਮਰੀਕਾ ਦੀ ਚਿੰਤਾ ਵਧਾ ਦਿੱਤੀ ਹੈ। ਦੱਸ ਦੇਈਏ ਕਿ 2020 ਵਿੱਚ ਈਰਾਨ ਦੇ ਤਤਕਾਲੀ ਫੌਜੀ ਕਮਾਂਡਰ ਕਾਸਿਮ ਸੁਲੇਮਾਨੀ ਇੱਕ ਅਮਰੀਕੀ ਡਰੋਨ ਹਮਲੇ ਵਿੱਚ ਮਾਰਿਆ ਗਿਆ ਸੀ। ਜਵਾਬੀ ਕਾਰਵਾਈ ’ਚ ਈਰਾਨ ਨੇ ਅਮਰੀਕੀ ਫੌਜ ’ਤੇ ਬੈਲਿਸਟਿਕ ਮਿਜ਼ਾਈਲ ਨਾਲ ਹਮਲਾ ਕੀਤਾ ਸੀ।
ਈਰਾਨ ਦੇ ਰੈਵੋਲਿਊਸ਼ਨਰੀ ਗਾਰਡਜ਼ ਏਰੋਸਪੇਸ ਫੋਰਸ ਦੇ ਮੁਖੀ ਅਮੀਰਾਲੀ ਹਾਜੀਜ਼ਾਦੇਹ ਨੇ ਕਿਹਾ ਕਿ ਈਰਾਨ ਚੋਟੀ ਦੇ ਕਮਾਂਡਰ ਕਾਸਿਮ ਸੁਲੇਮਾਨੀ ਦੀ ਮੌਤ ਦਾ ਬਦਲਾ ਲੈਣ ਲਈ ਤਿਆਰ ਹੈ।