ਉਨਟਾਰੀਓ: ਹਥਿਆਰਾਂ ਨਾਲ ਸੋਸ਼ਲ ਮੀਡੀਆ ‘ਤੇ ਪੋਸਟ ਪਾਉਣੀ ਪਈ ਮਹਿੰਗੀ

ਲੰਡਨ: 2 ਅਪ੍ਰੈਲ (ਹਮਦਰਦ ਨਿਊਜ਼ ਬਿਊਰੋ) – ਅਸੀਂ ਅਕਸਰ ਦੇਖਿਆ ਹੈ ਕਿ ਲੋਕ ਆਪਣੇ ਸੋਸ਼ਲ ਮੀਡੀਆ ਤੇ ਹਥਿਆਰਾਂ ਦੇ ਨਾਲ ਵੀਡਿਓਜ਼ ਜਾਂ ਫੋਟੋ ਪੋਸਟ ਕਰਦੇ ਨੇ। ਪਰ ਕਈ ਵਾਰ ਇਹ ਪੋਸਟਾਂ ਉਨ੍ਹਾਂ ਨੂੰ ਮਹਿੰਗੀਆਂ ਵੀ ਪੈ ਜਾਂਦੀਆਂ ਨੇ। ਅਜਿਹਾ ਹੀ ਮਾਮਲਾ ਸਾਹਮਣੇ ਆਇਆ ਓਨਟਾਰੀਓ ਦੇ ਲੰਡਨ ਤੋਂ ਜਿੱਥੇ ਪੁਲਿਸ ਨੇ 4 ਲੋਕਾਂ ਨੂੰ ਸੋਸ਼ਲ ਮੀਡੀਆ ਤੇ ਹਥਿਆਰਾਂ ਨਾਲ ਤਸਵੀਰਾਂ ਪਾਉਣ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ।

Video Ad

ਲੰਡਨ ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਉਹਨਾਂ ਨੂੰ ਸ਼ੁਕਰਵਾਰ ਸਵੇਰੇ 5 ਵਜੇ ਕਿਸੇ ਵੱਲੋਂ ਇਸ ਸੋਸ਼ਲ ਮੀਡੀਆ ਪੋਸਟ ਤੋਂ ਜਾਣੂ ਕਰਵਾਇਆ ਗਿਆ ਜਿਸਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਅਤੇ ਸ਼ਹਿਰ ਦੇ ਦੱਖਣੀ ਹਿੱਸੇ ਸਥਿਤ ਇੱਕ ਹੋਟਲ ਪੁੱਜੇ ਜਿੱਥੇ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਹਨਾਂ ਕੋਲੋਂ ਕਾਫੀ ਚੀਜ਼ਾਂ ਬਰਾਮਦ ਕੀਤੀਆਂ ਗਈਆਂ ਨੇ ਜਿਹਨਾਂ ਵਿੱਚ ਹੈਂਡਗੰਨ, ਅਲੱਗ ਅਲੱਗ ਤਰ੍ਹਾਂ ਦੇ ਚਾਕੂ, ਫੈਟੇਨਾਈਲ ਤੇ ਹੋਰ ਨਸ਼ਾ ਵੀ ਬਰਾਮਦ ਹੋਇਆ ਹੈ।
ਪੁਲਿਸ ਅਨੁਸਾਰ ਚਾਰੇ ਸ਼ੱਕੀ ਇਸ ਵੇਲੇ ਪੁਲਿਸ ਹਿਰਾਸਤ ਵਿੱਚ ਹਨ ਅਤੇ ਜਨਤਕ ਸੁਰੱਖਿਆ ਨੂੰ ਕੋਈ ਖਤਰਾ ਨਹੀਂ ਹੈ। ਫਿਲਹਾਲ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

Video Ad