ਉਪਾਸਨਾ ਸਿੰਘ ਨੇ ਮਿਸ ਯੂਨੀਵਰਸ ਹਰਨਾਜ਼ ਸੰਧੂ ਖਿਲਾਫ ਕੀਤਾ ਮੁਕੱਦਮਾ, ਕੰਟਰੈਕਟ ਤੋੜਨ ਦਾ ਲੱਗਾ ਦੋਸ਼

ਚੰਡੀਗੜ੍ਹ, 4 ਅਗਸਤ (ਹਮਦਰਦ ਬਿਊਰੋ)-ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਖ਼ਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਕੇਸ ਦਾਇਰ ਕੀਤਾ ਗਿਆ ਹੈ। ਅਦਾਕਾਰਾ ਉਪਾਸਨਾ ਸਿੰਘ ਨੇ ਹਰਨਾਜ਼ ਖਿਲਾਫ ਸਿਵਲ ਪਟੀਸ਼ਨ ਦਾਇਰ ਕੀਤੀ ਹੈ। ਉਪਾਸਨਾ ਸਿੰਘ ਵੀਰਵਾਰ ਨੂੰ ਆਪਣੇ ਵਕੀਲ ਨਾਲ ਅਦਾਲਤ ਪਹੁੰਚੀ। ਉਪਾਸਨਾ ਦਾ ਇਲਜ਼ਾਮ ਹੈ ਕਿ ਉਹ ਇੱਕ ਫਿਲਮ ਦਾ ਨਿਰਮਾਣ ਕਰ ਰਹੀ ਸੀ ਜਿਸ ਵਿੱਚ ਹਰਨਾਜ਼ ਕੰਮ ਕਰਨ ਲਈ ਰਾਜ਼ੀ ਹੋ ਗਈ ਸੀ। ਇਸ ਤੋਂ ਬਾਅਦ ਫਿਲਮ ਬਣਨ ਤੋਂ ਬਾਅਦ ਉਹ ਪ੍ਰਮੋਸ਼ਨ ਲਈ ਅੱਗੇ ਨਹੀਂ ਆਈ ਅਤੇ ਹੁਣ ਉਸ ਨੇ ਫੋਨ ਚੁੱਕਣਾ ਬੰਦ ਕਰ ਦਿੱਤਾ ਹੈ। ਉਨ੍ਹਾਂ ਕੋਲ ਹਰਨਾਜ਼ ਖ਼ਿਲਾਫ਼ ਸਬੂਤ ਵੀ ਹਨ। ਹੁਣ ਉਨ੍ਹਾਂ ਨੂੰ ਅਦਾਲਤ ਵੱਲੋਂ ਤਲਬ ਕੀਤਾ ਜਾਵੇਗਾ।
ਦਾਇਰ ਕੇਸ ਅਨੁਸਾਰ ਸਾਲ 2020 ਵਿੱਚ ਹਰਨਾਜ਼ ਨੇ ਫੈਮਿਨਾ ਮਿਸ ਇੰਡੀਆ ਪੰਜਾਬ ਦਾ ਖਿਤਾਬ ਜਿੱਤਿਆ ਸੀ। ਉਸ ਸਮੇਂ ਦੌਰਾਨ ਉਸਨੇ ਸੰਤੋਸ਼ ਐਂਟਰਟੇਨਮੈਂਟ ਸਟੂਡੀਓਜ਼ ਐਲਐਲਪੀ ਨਾਲ ਇੱਕ ਕਲਾਕਾਰ ਸਮਝੌਤਾ ਕੀਤਾ। ਇਸ ਸਟੂਡੀਓ ਨੂੰ ਉਪਾਸਨਾ ਸਿੰਘ ਚਲਾ ਰਹੀ ਹੈ। ਉਪਾਸਨਾ ਅਨੁਸਾਰ ਉਸ ਨਾਨ ‘ਬਾਈ ਜੀ ਕੁਟਣਗੇ’ ਨਾਂ ਦੀ ਪੰਜਾਬੀ ਫ਼ਿਲਮ ਬਣਾਈ ਸੀ। ਇਸ ਵਿੱਚ ਉਸ ਨੇ ਹਰਨਾਜ਼ ਦੀ ਮੁੱਖ ਭੂਮਿਕਾ ਨਿਭਾਈ ਸੀ। ਇਕਰਾਰਨਾਮੇ ਤਹਿਤ ਕਲਾਕਾਰਾਂ ਨੂੰ ਫ਼ਿਲਮ ਦੇ ਪ੍ਰਚਾਰ ਕਾਰਜਾਂ ਲਈ ਉਪਲਬਧ ਹੋਣਾ ਸੀ।
ਪਰ ਮਿਸ ਯੂਨੀਵਰਸ ਬਣਨ ਤੋਂ ਬਾਅਦ ਹਰਨਾਜ਼ ਨੇ ਇਕਰਾਰਨਾਮੇ ਦੇ ਵਾਅਦੇ ਤੋੜ ਦਿੱਤੇ। ਮਿਸ ਯੂਨੀਵਰਸ ਬਣਨ ਤੋਂ ਬਾਅਦ ਹਰਨਾਜ਼ ਸੰਧੂ ਨੇ ਆਪਣੇ ਆਪ ਨੂੰ ਵੱਡਾ ਸਟਾਰ ਸਮਝਣਾ ਸ਼ੁਰੂ ਕਰ ਦਿੱਤਾ ਹੈ। ਉਸਨੇ ਫੋਨ ਚੁੱਕਣਾ ਵੀ ਬੰਦ ਕਰ ਦਿੱਤਾ। ਮੈਂ ਆਪਣੇ ਬੇਟੇ ਨੂੰ ਇਸ ਫਿਲਮ ਰਾਹੀਂ ਲਾਂਚ ਕਰਨਾ ਸੀ ਪਰ ਹਰਨਾਜ਼ ਸੰਧੂ ਨਾਲ ਸੰਪਰਕ ਨਾ ਹੋਣ ਕਾਰਨ ਉਨ੍ਹਾਂ ਨੂੰ ਬਹੁਤ ਵੱਡਾ ਨੁਕਸਾਨ ਹੋਇਆ ਹੈ। ਇਸ ਲਈ ਚੰਡੀਗੜ੍ਹ ਅਦਾਲਤ ਵਿੱਚ ਹਰਨਾਜ਼ ਖ਼ਿਲਾਫ਼ ਕੇਸ ਦਾਇਰ ਕੀਤਾ ਗਿਆ ਹੈ।
ਭਾਰੀ ਵਿੱਤੀ ਨੁਕਸਾਨ: ਉਪਾਸਨਾ
ਉਪਾਸਨਾ ਸਿੰਘ ਨੇ ਦੱਸਿਆ ਕਿ ਫਿਲਮ ਦੇ ਨਿਰਦੇਸ਼ਕ ਸਮੀਪ ਕੰਗ ਅਤੇ ਨਿਰਮਾਤਾਵਾਂ ਨੇ ਵੀ ਹਰਨਾਜ਼ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਸਭ ਅਸਫਲ ਰਹੇ। ਹਰਨਾਜ਼ ਕੌਰ ਸੰਧੂ ਮਿਸ ਯੂਨੀਵਰਸ 2021 ਬਣੀ। ਇਸ ਤੋਂ ਬਾਅਦ ਉਸ ਨੇ ਇਕ ਵੀ ਮੇਲ ਜਾਂ ਟੈਕਸਟ ਦਾ ਜਵਾਬ ਨਹੀਂ ਦਿੱਤਾ। ਫਿਲਮ ਅਤੇ ਇਸਦੇ ਵਿਤਰਕਾਂ ਨੂੰ ਨੁਕਸਾਨ ਹੋਇਆ ਹੈ।
ਫਿਲਮ ਦੀ ਰਿਲੀਜ਼ ਡੇਟ ਵੀ ਟਾਲਣੀ ਪਈ। 27 ਮਈ 2022 ਤੋਂ, ਫਿਲਮ ਦੀ ਰਿਲੀਜ਼ ਨੂੰ 19 ਅਗਸਤ ਤੱਕ ਮੁਲਤਵੀ ਕਰ ਦਿੱਤਾ ਗਿਆ ਸੀ। ਫਿਲਮ ਦੀ ਦੇਰੀ ਕਾਰਨ ਫਿਲਮ ਦੀ ਕਾਸਟ ਅਤੇ ਕਰੂ ਨੂੰ ਮੀਡੀਆ ਦੇ ਸਵਾਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਇੱਕ ਗਲਤ ਤਸਵੀਰ ਬਣਾਈ ਗਈ।
ਮਿਸ ਯੂਨੀਵਰਸ ਪੰਜਾਬੀ ਸਿਨੇਮਾ ਵਿੱਚ ਛੋਟੀ ਜਾਪਦੀ ਹੈ
ਉਪਾਸਨਾ ਨੇ ਕਿਹਾ ਹੈ ਕਿ ਉਹ ਬਤੌਰ ਨਿਰਮਾਤਾ ਆਪਣੀ ਪਹਿਲੀ ਫ਼ਿਲਮ ਪੰਜਾਬੀ ਵਿੱਚ ਬਣਾਉਣਾ ਚਾਹੁੰਦੀ ਸੀ ਪਰ ਹਰਨਾਜ਼ ਸੰਧੂ ਨੂੰ ਪੰਜਾਬੀ ਇੰਡਸਟਰੀ ਛੋਟੀ ਲੱਗਣ ਲੱਗ ਪਈ ਹੈ।
ਉਸ ਨੂੰ ਲੱਗਦਾ ਹੈ ਕਿ ਉਹ ਸਿਰਫ ਬਾਲੀਵੁੱਡ ਅਤੇ ਹਾਲੀਵੁੱਡ ਪ੍ਰੋਜੈਕਟਾਂ ਲਈ ਬਣੀ ਹੈ। ਹਰਨਾਜ਼ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਉਹ ਕਿੱਥੋਂ ਆਈ ਸੀ। ਉਸ ਨੂੰ ਪੰਜਾਬੀ ਫ਼ਿਲਮਾਂ ਦਾ ਹਿੱਸਾ ਬਣ ਕੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ।
ਹਰਨਾਜ਼ ਨੇ ਆਪਣੀ ਫਿਲਮ ਦੀ ਪੋਸਟ ਵੀ ਨਹੀਂ ਪਾਈ। ਇਸ ਦੇ ਨਾਲ ਹੀ ਉਨ੍ਹਾਂ ਨੇ ਫਿਲਮ ਬਾਰੇ ਜਨਤਕ ਤੌਰ ‘ਤੇ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ।

Video Ad
Video Ad