Home ਭਾਰਤ ਉੱਤਰ ਪ੍ਰਦੇਸ਼ ‘ਚ ਧਾਰਾ-144 ਲਾਗੂ, 5 ਤੋਂ ਵੱਧ ਲੋਕਾਂ ਦੇ ਇਕੱਤਰ ਹੋਣ ‘ਤੇ ਪਾਬੰਦੀ

ਉੱਤਰ ਪ੍ਰਦੇਸ਼ ‘ਚ ਧਾਰਾ-144 ਲਾਗੂ, 5 ਤੋਂ ਵੱਧ ਲੋਕਾਂ ਦੇ ਇਕੱਤਰ ਹੋਣ ‘ਤੇ ਪਾਬੰਦੀ

0
ਉੱਤਰ ਪ੍ਰਦੇਸ਼ ‘ਚ ਧਾਰਾ-144 ਲਾਗੂ, 5 ਤੋਂ ਵੱਧ ਲੋਕਾਂ ਦੇ ਇਕੱਤਰ ਹੋਣ ‘ਤੇ ਪਾਬੰਦੀ

ਲਖਨਊ, 5 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) : ਉੱਤਰ ਪ੍ਰਦੇਸ਼ ‘ਚ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਕੋਰੋਨਾ ਦੇ ਮਾਮਲੇ ਹੋਰ ਜ਼ਿਆਦਾ ਨਾ ਵਧਣ, ਇਸ ਦੇ ਲਈ ਵਧੀਕ ਮੁੱਖ ਸਕੱਤਰ ਅਵਨੀਸ਼ ਅਵਸਥੀ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਡੀਐਮ ਅਤੇ ਪੁਲਿਸ ਸੁਪਰਡੈਂਟਾਂ ਨੂੰ ਨਿਰਦੇਸ਼ ਦਿੱਤੇ ਹਨ। ਉੱਤਰ ਪ੍ਰਦੇਸ਼ ਦੇ ਸਾਰੇ ਜ਼ਿਲ੍ਹਿਆਂ ‘ਚ ਧਾਰਾ-144 ਲਾਗੂ ਕਰ ਦਿੱਤੀ ਗਈ ਹੈ। 5 ਅਪ੍ਰੈਲ ਤੋਂ ਧਾਰਾ 144 ਲਾਗੂ ਹੋ ਗਈ ਹੈ, ਜੋ ਅਗਲੇ ਹੁਕਮਾਂ ਤੱਕ ਲਾਗੂ ਰਹੇਗੀ। ਪੰਚਾਇਤੀ ਚੋਣਾਂ ‘ਚ ਕੀਤੇ ਜਾਣ ਵਾਲੇ ਪ੍ਰਚਾਰ ਦੌਰਾਨ 5 ਤੋਂ ਵੱਧ ਲੋਕਾਂ ਨੂੰ ਸ਼ਾਮਲ ਨਾ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਇਸ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।

ਉੱਤਰ ਪ੍ਰਦੇਸ਼ ਪੰਚਾਇਤ ਚੋਣਾਂ-2021 ‘ਚ ਹੋਣ ਵਾਲੇ ਪ੍ਰਚਾਰ ਦੇ ਮੱਦੇਨਜ਼ਰ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਸਾਵਧਾਨੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਵਧੀਕ ਮੁੱਖ ਸਕੱਤਰ ਅਵਨੀਸ਼ ਅਵਸਥੀ ਨੇ ਸਾਰੇ ਜ਼ਿਲ੍ਹਿਆਂ ਦੇ ਡੀਐਮ ਅਤੇ ਸੁਪਰਡੈਂਟਾਂ ਨੂੰ ਲਿਖਤੀ ਨਿਰਦੇਸ਼ ਦਿੱਤੇ ਹਨ।

ਉੱਤਰ ਪ੍ਰਦੇਸ਼ ਪੰਚਾਇਤ ਚੋਣਾਂ ਲਈ ਆਯੋਜਿਤ ਕੀਤੇ ਜਾਣ ਵਾਲੇ ਜਨਤਕ ਪ੍ਰਚਾਰ ਤੇ ਪ੍ਰਸਾਰ ਪ੍ਰੋਗਰਾਮਾਂ ਅਤੇ ਰੈਲੀਆਂ ਲਈ ਕਿਸੇ ਵੀ ਪਿੰਡ ‘ਚ 5 ਤੋਂ ਵੱਧ ਲੋਕ ਇੱਕ ਥਾਂ ‘ਤੇ ਇਕੱਤਰ ਨਹੀਂ ਹੋ ਸਕਣਗੇ। ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਜੇਕਰ ਕੋਈ ਵਿਅਕਤੀ ਜਾਂ ਸੰਸਥਾ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਨ੍ਹਾਂ ਵਿਰੁੱਧ ਕੋਵਿਡ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਕੋਵਿਡ-19 ਦੇ ਮੱਦੇਨਜ਼ਰ ਜਨਤਕ ਪਾਰਟੀਆਂ ‘ਤੇ ਵੀ ਪਾਬੰਦੀ ਲਗਾਈ ਗਈ ਹੈ।