Home ਤਾਜ਼ਾ ਖਬਰਾਂ ਏਆਈਜੀ ਰਾਜਜੀਤ ਨੂੰ ਇੱਕ ਮਹੀਨੇ ਬਾਅਦ ਵੀ ਫੜ ਨਹੀਂ ਸਕੀ ਪੁਲਿਸ

ਏਆਈਜੀ ਰਾਜਜੀਤ ਨੂੰ ਇੱਕ ਮਹੀਨੇ ਬਾਅਦ ਵੀ ਫੜ ਨਹੀਂ ਸਕੀ ਪੁਲਿਸ

0


ਚੰਡੀਗੜ੍ਹ, 15 ਮਈ, ਹ.ਬ. : ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗਜ਼ ਮਾਮਲੇ ਵਿਚ ਨੌਕਰੀ ਤੋਂ ਬਰਖਾਸਤ ਤੇ ਆਈਪੀਸੀ ਦੀ ਗੰਭੀਰ ਧਾਰਾਵਾਂ ਤਹਿਤ ਦਰਜ ਕੇਸ ਵਿਚ ਨਾਮਜ਼ਦ ਏਆਈਜੀ ਰਾਜਜੀਤ ਸਿੰਘ ਦਾ ਸੁਰਾਗ ਲਗਾਉਣ ਵਿਚ ਐਸਟੀਐਫ ਅਤੇ ਪੰਜਾਬ ਪੁਲਿਸ ਨਾਕਾਮ ਰਹੀ ਹੈ। ਐਸਟੀਐਫ ਨੂੰ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਮੁਹਾਲੀ ਜ਼ਿਲ੍ਹਾ ਅਦਾਲਤ ਤੋਂ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਏ ਹਨ। 18 ਮਈ ਤੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਸੀ। ਪਰ ਰਾਜਜੀਤ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਲੱਗਾ ਹੈ। ਜਾਣਕਾਰੀ ਅਨੁਸਾਰ ਐਸਟੀਐਫ ਰਾਜਜੀਤ ਨੂੰ ਭਗੌੜਾ ਐਲਾਨਣ ਦੀ ਤਿਆਰੀ ਕਰ ਰਹੀ ਹੈ। ਚੇਤੇ ਰਹੇ ਕਿ ਰਾਜਜੀਤ ਖ਼ਿਲਾਫ਼ ਪਿਛਲੇ ਮਹੀਨੇ ਐਸਟੀਐਫ ਤੇ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ ਕੀਤੇ ਗਏ ਸਨ। ਜਿਸ ਤੋਂ ਬਾਅਦ ਐਸਟੀਐਫ ਵੱਲੋਂ ਮੁਲਜ਼ਮ ਰਾਜਜੀਤ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਰਾਜਜੀਤ ਦੇ ਘਰ ਨੂੰ ਤਾਲਾ ਲੱਗਿਆ ਹੋਇਆ ਹੈ। ਮੁਲਜ਼ਮ ਦਾ ਪਰਿਵਾਰ ਵੀ ਰੂਪੋਸ਼ ਹੈ।