ਏਸੀਪੀ ਦਾ ਕਲਰਕ ਪੰਜ ਹਜ਼ਾਰ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ

ਅੰਮ੍ਰਿਤਸਰ,18 ਨਵੰਬਰ, ਹ.ਬ. : ਵਿਜੀਲੈਂਸ ਬਿਊਰੋ ਨੇ ਰਾਤ ਨੂੰ ਏਸੀਪੀ (ਪੂਰਬੀ) ਗੁਰਪ੍ਰਤਾਪ ਸਿੰਘ ਸਹੋਤਾ ਦੇ ਕਲਰਕ ਗੁਰਦੀਪ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਕਾਬੂ ਕੀਤਾ ਹੈ। ਮੁਲਜ਼ਮ ਦੇ ਕਬਜ਼ੇ ’ਚੋਂ ਪੰਜ ਹਜ਼ਾਰ ਰੁਪਏ ਬਰਾਮਦ ਕਰ ਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਐਸਐਸਪੀ ਵਿਜੀਲੈਂਸ ਵਰਿੰਦਰ ਸਿੰਘ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਫਿਲਹਾਲ ਵਿਜੀਲੈਂਸ ਵੱਲੋਂ ਸ਼ਿਕਾਇਤਕਰਤਾ ਦੇ ਨਾਂ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ।

Video Ad
Video Ad