ਫਿਰੋਜ਼ਪੁਰ ਜ਼ਿਲ੍ਹੇ ਵਿਚ ਇੱਕ ਹੋਰ ਪੁਲਿਸ ਮੁਲਾਜ਼ਮ ਦੀ ਕੁੱਟਮਾਰ
ਅੰਮ੍ਰਿਤਸਰ, 17 ਮਈ, ਹ.ਬ. : ਅੰਮ੍ਰਿਤਸਰ ਦੇ ਖਾਲਸਾ ਕਾਲਜ ਫਾਰ ਵੂਮੈਨ ਦੇ ਸਾਹਮਣੇ ਟ੍ਰੈਫਿਕ ਪੁਲਸ ਦੀ ਨਾਕਾਬੰਦੀ ਦੌਰਾਨ ਇਕ ਐਕਟਿਵਾ ਸਵਾਰ ਨੇ ਟ੍ਰੈਫਿਕ ਕਰਮਚਾਰੀਆਂ ਦੀ ਕੁੱਟਮਾਰ ਕੀਤੀ ਅਤੇ ਉਨ੍ਹਾਂ ਦੀ ਵਰਦੀ ਪਾੜ ਦਿੱਤੀ। ਪੁਲਸ ਮੁਲਾਜ਼ਮਾਂ ਨੇ ਉਸ ਨੂੰ ਗਲਤ ਸਾਈਡ ਜਾਣ ਤੋਂ ਰੋਕਿਆ। ਰੋਕੇ ਜਾਣ ’ਤੇ ਐਕਟਿਵਾ ਸਵਾਰ ਨੇ ਏਐਸਆਈ ਦੀ ਕੁੱਟਮਾਰ ਕੀਤੀ ਅਤੇ ਸਾਥੀ ਨੂੰ ਛੁਡਾਉਣ ਆਏ ਹੋਰ ਪੁਲਿਸ ਮੁਲਾਜ਼ਮਾਂ ਨਾਲ ਹੱਥੋਪਾਈ ਕੀਤੀ। ਇਸ ਦੌਰਾਨ ਉਥੇ ਮੌਜੂਦ ਕੁਝ ਲੋਕਾਂ ਨੇ ਇਸ ਸਾਰੀ ਘਟਨਾ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ। ਜ਼ਿਕਰਯੋਗ ਹੈ ਕਿ ਸ਼ਹਿਰ ਵਿੱਚ ਅਪਰਾਧਿਕ ਅਨਸਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਸਾਰੇ ਥਾਣਿਆਂ ਦੀ ਪੁਲਸ ਅਤੇ ਟ੍ਰੈਫਿਕ ਪੁਲਸ ਸਮੇਂ-ਸਮੇਂ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕਰਦੀ ਹੈ।