ਭਾਰਤੀ ਮੂਲ ਦੇ ਸੰਸਦ ਮੈਂਬਰ ਨੇ ਕੀਤੀ ਮੰਗ
ਵਾਸ਼ਿੰਗਟਨ, 20 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) : ਅਮਰੀਕਾ ਵੱਲੋਂ ਐਚ-1ਬੀ ਵੀਜ਼ਾ ਦੀ ਗਿਣਤੀ ਵਧਾਈ ਜਾ ਸਕਦੀ ਹੈ, ਕਿਉਂਕਿ ਭਾਰਤੀ ਮੂਲ ਦੇ ਅਮਰੀਕੀ ਸੰਸਦ ਮੈਂਬਰ ਨੇ ਇਹ ਮੁੱਦਾ ਚੁੱਕਿਆ ਹੈ। ਉਨ੍ਹਾ ਨੇ ਇਸ ਨੂੰ ਸਮੇਂ ਦੀ ਲੋੜ ਦੱਸਦੇ ਹੋਏ ਮੰਗ ਕੀਤੀ ਹੈ ਕਿ ਐਚ-1ਬੀ ਵੀਜ਼ੇ ਦੀ ਗਿਣਤੀ ਵਧਾਈ ਜਾਵੇ।
ਭਾਰਤੀ ਮੂਲ ਦੇ ਅਮਰੀਕੀ ਸੰਸਦ ਮੈਂਬਰ ਸ੍ਰੀ ਥਾਨੇਦਾਰ ਨੇ ਯੂਐਸ ਹੋਮਲੈਂਡ ਸਕਿਉਰਿਟੀ ਦੇ ਮੰਤਰੀ ਅਲੈਜਾਂਦਰੋ ਮੇਅਰਕਾਸ ਕੋਲ ਇਹ ਮੁੱਦਾ ਚੁੱਕਿਆ। ਉਨ੍ਹਾਂ ਨੇ ਇੰਮੀਗ੍ਰੇਸ਼ਨ ਲਈ ਕਾਨੂੰਨੀ ਰਸਤੇ ਵੀ ਵਧਾਉਣ ਦੀ ਮੰਗ ਕੀਤੀ। ਦੱਸਣਾ ਬਣਦਾ ਹੈ ਕਿ ਭਾਰਤੀ ਪੇਸ਼ੇਵਰਾਂ ਵਿੱਚ ਐਚ-1ਬੀ ਵੀਜ਼ਾ ਦੀ ਸਭ ਤੋਂ ਜ਼ਿਆਦਾ ਮੰਗ ਹੈ। ਅਜਿਹੇ ਵਿੱਚ ਜੇਕਰ ਅਮਰੀਕੀ ਐਮਪੀ ਦੀ ਮੰਗ ਨੂੰ ਮੰਨ ਕੇ ਐਚ-1ਬੀ ਵੀਜ਼ਾ ਦੀ ਗਿਣਤੀ ਵਧਾਈ ਜਾਂਦੀ ਹੈ ਤਾਂ ਇਸ ਦਾ ਫਾਇਦਾ ਭਾਰਤੀਆਂ ਨੂੰ ਮਿਲ ਸਕਦਾ ਹੈ।
