ਚੰਡੀਗੜ੍ਹ, 19 ਅਪ੍ਰੈਲ, ਹ.ਬ. : ਪਿਛਲੇ ਸਾਲ ਐਨਆਈਏ ਨੇ ਸਰਹੱਦ ਪਾਰੋਂ ਆਉਣ ਵਾਲੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਵਿੱਚ ਜਾਂਚ ਸ਼ੁਰੂ ਕੀਤੀ ਸੀ। ਐਨਆਈਏ ਨੂੰ ਸੂਚਨਾ ਮਿਲੀ ਸੀ ਕਿ ਖਾਲਿਸਤਾਨ ਪੱਖੀ ਅੱਤਵਾਦੀ ਸੰਗਠਨ ਪੰਜਾਬ ਅਤੇ ਆਸਪਾਸ ਦੇ ਇਲਾਕਿਆਂ ’ਚ ਹਥਿਆਰ ਅਤੇ ਨਸ਼ੀਲੇ ਪਦਾਰਥ ਭੇਜ ਰਹੇ ਹਨ। ਜਾਂਚ ਵਿੱਚ ਐਨਆਈਏ ਨੂੰ ਪੰਜਾਬ ਪੁਲਸ ਦੇ ਬਰਖ਼ਾਸਤ ਸਬ-ਇੰਸਪੈਕਟਰ ਸਰਬਜੀਤ ਸਿੰਘ ਦੀ ਭੂਮਿਕਾ ਬਾਰੇ ਪਤਾ ਲੱਗਾ ਹੈ। ਪਤਾ ਲੱਗਾ ਹੈ ਕਿ ਸਰਬਜੀਤ ਦੇ ਪਾਕਿ ਏਜੰਸੀਆਂ ਨਾਲ ਸਬੰਧ ਹਨ, ਇਹ ਏਜੰਸੀਆਂ ਭਾਰਤ ਨੂੰ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੀਆਂ ਹਨ। ਐਨਆਈਏ ਹੁਣ ਸਰਬਜੀਤ ਦਾ ਫ਼ੋਨ ਕਬਜ਼ੇ ਵਿੱਚ ਲੈ ਕੇ ਜਾਂਚ ਕਰਨਾ ਚਾਹੁੰਦੀ ਹੈ। ਸਰਬਜੀਤ ਨੂੰ ਪਿਛਲੇ ਸਾਲ ਚੰਡੀਗੜ੍ਹ ਪੁਲਿਸ ਨੇ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਪੰਜਾਬ ਪੁਲਿਸ ਵੱਲੋਂ 8 ਜਨਵਰੀ 2022 ਨੂੰ 11 ਪੁਲਿਸ ਮੁਲਾਜ਼ਮਾਂ ਦੀਆਂ ਤਰੱਕੀਆਂ ਦੀ ਸੂਚੀ ਜਾਰੀ ਕੀਤੀ ਗਈ ਸੀ