ਐਨਆਈਏ ਨੇ ਪੰਜਾਬ ਵਿਚ ਵੱਖ ਵੱਖ ਥਾਵਾਂ ’ਤੇ ਛਾਪਾ ਮਾਰਿਆ

ਚੰਡੀਗੜ੍ਹ, 23 ਜੂਨ, ਹ.ਬ. : ਹਰਿਆਣਾ ਦੇ ਕਰਨਾਲ ਜ਼ਿਲ੍ਹੇ ਤੋਂ ਪਿਛਲੇ ਮਹੀਨੇ ਜ਼ਬਤ ਕੀਤੇ ਆਈਈਡੀ ਨਾਲ ਸਬੰਧਤ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਬੁੱਧਵਾਰ ਨੂੰ ਪੰਜਾਬ ਵਿੱਚ 7 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਲੁਧਿਆਣਾ, ਫਿਰੋਜ਼ਪੁਰ ਅਤੇ ਗੁਰਦਾਸਪੁਰ ਜ਼ਿਲਿਆਂ ’ਚ 7 ਥਾਵਾਂ ’ਤੇ ਤਲਾਸ਼ੀ ਦੌਰਾਨ ਐਨਆਈਏ ਨੇ ਪਾਕਿਸਤਾਨ ’ਚ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਨਾਲ ਸਬੰਧਤ ਦਸਤਾਵੇਜ਼ ਅਤੇ ਡਿਜੀਟਲ ਉਪਕਰਨ ਜ਼ਬਤ ਕੀਤੇ ਹਨ। ਇਹ ਜਾਣਕਾਰੀ ਐਨਆਈਏ ਦੇ ਇੱਕ ਸੀਨੀਅਰ ਅਧਿਕਾਰੀ ਨੇ ਸਾਂਝੀ ਕੀਤੀ। ਜਾਂਚ ਦੌਰਾਨ ਪਤਾ ਲੱਗਾ ਕਿ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਪਾਕਿਸਤਾਨ ਸਥਿਤ ਸੰਚਾਲਕ ਹਰਵਿੰਦਰ ਸਿੰਘ ਉਰਫ ਰਿੰਦਾ ਨੇ ਅੱਤਵਾਦੀ ਹਮਲੇ ਨੂੰ ਅੰਜਾਮ ਦੇਣ ਲਈ ਪਾਕਿਸਤਾਨ ਦੀ ਖੁਫੀਆ ਏਜੰਸੀ ਦੇ ਇਸ਼ਾਰੇ ’ਤੇ ਭਾਰਤ ਨੂੰ ਵਿਸਫੋਟਕ, ਹਥਿਆਰ ਅਤੇ ਗੋਲਾ ਬਾਰੂਦ ਪਹੁੰਚਾਇਆ ਸੀ। ਇਸ ਸੂਚਨਾ ਦੇ ਆਧਾਰ ’ਤੇ ਬੁੱਧਵਾਰ ਨੂੰ ਪੰਜਾਬ ਦੇ ਲੁਧਿਆਣਾ, ਫਿਰੋਜ਼ਪੁਰ ਅਤੇ ਗੁਰਦਾਸਪੁਰ ’ਚ 7 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ, ਜਿਸ ’ਚ ਡਿਜੀਟਲ ਯੰਤਰ, ਵਿੱਤੀ ਲੈਣ-ਦੇਣ ਅਤੇ ਜਾਇਦਾਦ ਨਾਲ ਸਬੰਧਤ ਦਸਤਾਵੇਜ਼ ਅਤੇ ਹੋਰ ਅਪਰਾਧਕ ਸਮੱਗਰੀ ਬਰਾਮਦ ਕੀਤੀ ਗਈ।

Video Ad
Video Ad