Home ਅਮਰੀਕਾ ਐਫਬੀਆਈ ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੀ : ਟਰੰਪ

ਐਫਬੀਆਈ ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੀ : ਟਰੰਪ

0
ਐਫਬੀਆਈ ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੀ : ਟਰੰਪ

ਵਾਸ਼ਿੰਗਟਨ, 11 ਅਗਸਤ, ਹ.ਬ. : ਡੋਨਾਲਡ ਟਰੰਪ ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਨੂੰ ਮਿਲਣ ਵਾਲੇ ਸੰਵਿਧਾਨਕ ਅਧਿਕਾਰ ਦਾ ਇਸਤੇਮਾਲ ਕਰਦੇ ਹੋਏ ਅਟਾਰਨੀ ਜਨਰਲ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਟਰੰਪ ਤੋਂ ਪਿਛਲੇ ਸਾਲ 6 ਜਨਵਰੀ ਨੂੰ ਹੋਈ ਹਿੰਸਾ ਅਤੇ ਵਾਈਟ ਹਾਊਸ ਨਾਲ ਜੁੜੇ ਕੁਝ ਦਸਤਾਵੇਜ਼ਾਂ ਬਾਰੇ ਪੁੱਛਗਿੱਛ ਕੀਤੀ ਜਾਣੀ ਸੀ।
ਅਮਰੀਕੀ ਸੰਵਿਧਾਨ ਦੇ ਪੰਜਵੇਂ ਸੋਧ ਦੇ ਤਹਿਤ ਟਰੰਪ ਕਿਸੇ ਵੀ ਕਾਨੂੰਨ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਜਾਂ ਗਵਾਹੀ ਦੇਣ ਤੋਂ ਇਨਕਾਰ ਕਰ ਸਕਦੇ ਹਨ। ਟਰੰਪ ਨੇ ਇੱਕ ਬਿਆਨ ਵਿੱਚ ਕਿਹਾ – ਜਾਂਚ ਏਜੰਸੀ ਐਫਬੀਆਈ ਮੇਰੇ ਖਿਲਾਫ ਫਰਜ਼ੀ ਸਬੂਤ ਘੜ ਰਹੀ ਹੈ। ਮੇਰੇ ਕਰੀਬੀਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਸੋਮਵਾਰ ਨੂੰ ਐਫਬੀਆਈ ਨੇ ਟਰੰਪ ਦੇ ਘਰ ਛਾਪਾ ਮਾਰਿਆ ਅਤੇ ਕੁਝ ਦਸਤਾਵੇਜ਼ ਜ਼ਬਤ ਕੀਤੇ।
ਬੁੱਧਵਾਰ ਨੂੰ ਇਕ ਬਿਆਨ ’ਚ ਸਾਬਕਾ ਰਾਸ਼ਟਰਪਤੀ ਨੇ ਕਿਹਾ- ਮੇਰੇ ਵਕੀਲਾਂ ਨੇ ਸਲਾਹ ਦਿੱਤੀ ਹੈ ਕਿ ਮੈਨੂੰ ਪੰਜਵੇਂ ਸੰਵਿਧਾਨ ਸੋਧ ਦੇ ਤਹਿਤ ਮਿਲੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਲਈ ਮੈਂ ਨਿਊਯਾਰਕ ਦੇ ਅਟਾਰਨੀ ਜਨਰਲ ਦੇ ਸਵਾਲਾਂ ਦਾ ਜਵਾਬ ਨਹੀਂ ਦੇਵਾਂਗਾ।