ਐਡਮਿੰਟਨ, 1 ਜੂਨ (ਵਿਸ਼ੇਸ਼ ਪ੍ਰਤੀਨਿਧ) : ਐਲਬਰਟਾ ਵਿਧਾਨ ਸਭਾ ਚੋਣਾਂ ਜਿੱਤਣ ਮਗਰੋਂ ਪ੍ਰੀਮੀਅਰ ਡੈਨੀਅਲ ਸਮਿੱਥ ਸਾਹਮਣੇ ਸਭ ਤੋਂ ਵੱਡਾ ਕੰਮ ਨਵੀਂ ਕੈਬਨਿਟ ਦਾ ਗਠਨ ਕਰਨਾ ਹੈ ਜਿਨ੍ਹਾਂ ਦੇ ਕਈ ਮੰਤਰੀ ਚੋਣ ਹਾਰ ਗਏ। ਮੰਤਰੀ ਮੰਡਲ ਵਿਚ ਪੰਜਾਬੀਆਂ ਦੀ ਗਿਣਤੀ ਵਧ ਨਹੀਂ ਸਕੇਗੀ ਕਿਉਂਕਿ ਰਾਜਨ ਸਾਹਨੀ ਤੋਂ ਇਲਾਵਾ ਯੂਨਾਈਟਡ ਕੰਜ਼ਰਵੇਟਿਵ ਪਾਰਟੀ ਵੱਲੋਂ ਮੈਦਾਨ ਵਿਚ ਨਿਤਰੇ ਸਾਰੇ ਪੰਜਾਬੀ ਚੋਣ ਹਾਰ ਗਏ। ਰਾਜਨ ਸਾਹਨੀ ਦਾ ਮੰਤਰੀ ਬਣਨਾ ਤੈਅ ਮੰਨਿਆ ਜਾ ਰਿਹਾ ਹੈ ਜੋ ਪਹਿਲਾਂ ਵੀ ਇੰਮੀਗ੍ਰੇਸ਼ਨ ਅਤੇ ਸਭਿਆਚਾਰਕ ਵੰਨ-ਸੁਵੰਨਤਾ ਮਾਮਲਿਆਂ ਬਾਰੇ ਮੰਤਰੀ ਰਹਿ ਚੁੱਕੇ ਹਨ। ਫਸਵੇਂ ਮੁਕਾਬਲੇ ਵਿਚ ਜਿੱਤ ਹਾਸਲ ਕਰਨ ਮਗਰੋਂ ਰਾਜਨ ਸਾਹਨੀ ਨੇ ਕਿਹਾ ਹੈ ਕਿ ਐਲਬਰਟਾ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਦਿਨ-ਰਾਤ ਇਕ ਕਰ ਦੇਣਗੇ।