Home ਤਾਜ਼ਾ ਖਬਰਾਂ ਔਰਤ ਨੂੰ ਥੱਪੜ ਮਾਰਨ ਵਾਲਾ ਪੁਲਿਸ ਮੁਲਾਜ਼ਮ ਲਾਈਨ ਹਾਜ਼ਰ

ਔਰਤ ਨੂੰ ਥੱਪੜ ਮਾਰਨ ਵਾਲਾ ਪੁਲਿਸ ਮੁਲਾਜ਼ਮ ਲਾਈਨ ਹਾਜ਼ਰ

0


ਗੁਰਦਾਸਪੁਰ, 18 ਮਈ, ਹ.ਬ. : ਪੰਜਾਬ ਪੁਲਿਸ ਦੇ ਇੱਕ ਕਾਂਸਟੇਬਲ ਨੇ ਇੱਕ ਮਹਿਲਾ ਨੂੰ ਥੱਪੜ ਮਾਰਿਆ, ਜਿਸਦੀ ਵੀਡੀਓ ਵਾਇਰਲ ਹੋ ਰਹੀ ਹੈ। ਦੂਜੇ ਪਾਸੇ ਵੀਡੀਓ ਦਾ ਨੋਟਿਸ ਲੈਂਦਿਆਂ ਉੱਚ ਅਧਿਕਾਰੀਆਂ ਨੇ ਪੁਲਿਸ ਮੁਲਾਜ਼ਮਾਂ ਨੂੰ ਲਾਈਨ ਹਾਜ਼ਰ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਗੁਰਦਾਸਪੁਰ ਦੇ ਪਿੰਡ ਭਾਮੜੀ ਦੀ ਹੈ। ਪੁਲਿਸ ਟੀਮ ਦਿੱਲੀ ਕਟੜਾ ਨੈਸ਼ਨਲ ਹਾਈਵੇ ਲਈ ਜ਼ਮੀਨ ਐਕੁਆਇਰ ਕਰਨ ਆਈ ਸੀ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਵੀ ਪੁਲਸ ਦੇ ਨਾਲ ਸੀ। ਦੱਸਿਆ ਜਾ ਰਿਹਾ ਹੈ ਕਿ ਜ਼ਮੀਨ ਐਕਵਾਇਰ ਦੌਰਾਨ ਪ੍ਰਸ਼ਾਸਨ ਦੀਆਂ ਟੀਮਾਂ ਅਤੇ ਕਿਸਾਨਾਂ ਵਿਚਾਲੇ ਤਕਰਾਰ ਵੀ ਹੋਈ ਸੀ। ਇਸ ਦੌਰਾਨ ਪ੍ਰਦਰਸ਼ਨ ਕਰ ਰਹੀ ਕਿਸਾਨ ਔਰਤ ਨੂੰ ਪੁਲਿਸ ਮੁਲਾਜ਼ਮ ਵੱਲੋਂ ਥੱਪੜ ਮਾਰਿਆ ਗਿਆ, ਜਿਸ ਦੀ ਵੀਡੀਓ ਵੀ ਬਣਾਈ ਗਈ। ਇਸ ਤੋਂ ਇਲਾਵਾ ਪੁਲਸ ਮੁਲਾਜ਼ਮਾਂ ’ਤੇ ਕਿਸਾਨ ਆਗੂਆਂ ਦੀ ਖਿੱਚ-ਧੂਹ ਕਰਨ ਅਤੇ ਉਨ੍ਹਾਂ ਦੀਆਂ ਪੱਗਾਂ ਲਾਹੁਣ ਦੇ ਦੋਸ਼ ਵੀ ਲਾਏ ਜਾ ਰਹੇ ਹਨ। ਇਸ ਕਾਰਨ ਸੂਬੇ ਦੇ ਕਈ ਇਲਾਕਿਆਂ ਵਿੱਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।