
ਕਪੂਰਥਲਾ, 16 ਜਨਵਰੀ, ਹ.ਬ. : ਪੰਜਾਬ ਦੇ ਕਪੂਰਥਲਾ ਸ਼ਹਿਰ ’ਚ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਦੀ ਪੁਲਸ ਨੇ 31.5 ਲੱਖ ਰੁਪਏ ਦੀ ਠੱਗੀ ਮਾਰਨ ਵਾਲੀ ਔਰਤ ਅਤੇ ਉਸ ਦੀ ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਧੋਖਾਧੜੀ ਕਰਨ ਵਾਲੀ ਔਰਤ ਦਾ ਪਤੀ ਐਨਆਰਆਈ ਹੈ ਅਤੇ ਵਿਦੇਸ਼ ਵਿੱਚ ਰਹਿੰਦਾ ਹੈ। ਔਰਤ ਨੇ ਸੋਸ਼ਲ ਮੀਡੀਆ ’ਤੇ ਇਕ ਨੌਜਵਾਨ ਨਾਲ ਦੋਸਤੀ ਕੀਤੀ ਅਤੇ ਉਸ ਦੀ ਅਸ਼ਲੀਲ ਵੀਡੀਓ ਬਣਾ ਕੇ ਉਸ ਨੂੰ ਬਲੈਕਮੇਲ ਕੀਤਾ। ਦੋਵਾਂ ਖ਼ਿਲਾਫ਼ ਗਾਜ਼ੀਆਬਾਦ ਦੇ ਕਵੀ ਨਗਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਦੋਵਾਂ ਨੂੰ ਟਰਾਂਜ਼ਿਟ ਰਿਮਾਂਡ ’ਤੇ ਲਿਆ ਗਿਆ ਹੈ।