ਕਬੂਤਰਬਾਜ਼ੀ ਮਾਮਲੇ ਵਿਚ ਪਟਿਆਲਾ ਕੋਰਟ ਦੀ ਸਜ਼ਾ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਨੇ ਕੀਤਾ ਸਸਪੈਂਡ

ਚੰਡੀਗ੍ਹੜ੍ਹ, 15 ਸਤੰਬਰ, ਹ.ਬ. : ਮਨੁੱਖੀ ਤਸਕਰੀ ਮਾਮਲੇ ਵਿਚ ਮਸ਼ਹੂਰ ਸਿੰਗਰ ਦਲੇਰ ਮਹਿੰਦੀ ਨੂੰ ਪਟਿਆਲਾ ਦੀ ਕੋਰਟ ਵਲੋਂ ਸੁਣਾਈ ਗਈ ਸਜ਼ਾ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਸਪੈਂਡ ਕਰ ਦਿੱਤਾ ਹੈ। ਸਜ਼ਾ ਖ਼ਿਲਾਫ਼ ਅਪੀਲ ਨੂੰ ਹਾਈ ਕੋਰਟ ਨੇ ਸੁਣਵਾਈ ਲਈ ਐਡਮਿਟ ਕਰ ਲਿਆ ਹੈ। ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਮਨੁੱਖੀ ਤਸਕਰੀ ਦੇ ਮਾਮਲੇ ਵਿਚ ਸੁਣਾਈ ਗਈ ਸਜ਼ਾ ਦੇ ਖ਼ਿਲਾਫ਼ ਅਪੀਲ ’ਤੇ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। ਮਨੁੱਖੀ ਤਸਕਰੀ ਦੇ 19 ਸਾਲ ਪੁਰਾਣੇ ਮਾਮਲੇ ਵਿਚ ਪਟਿਆਲਾ ਦੀ ਟਰਾਇਲ ਕੋਰਟ ਨੇ ਉਨ੍ਹਾਂ ਦੋਸ਼ੀ ਕਰਾਰ ਦਿੰਦੇ ਹੋਏ 16 ਮਾਰਚ 2018 ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ। ਇਸ ਫੈਸਲੇ ਖ਼ਿਲਾਫ਼ ਦਲੇਰ ਮਹਿੰਦੀ ਨੇ ਪਟਿਆਲਾ ਦੇ ਐਡੀਸਨਲ ਸੈਸ਼ਨ ਜੱਜ ਦੇ ਕੋਲ ਅਪੀਲ ਦਾਇਰ ਕਰਕੇ ਚੁਣੌਤੀ ਦਿੱਤੀ ਸੀ। ਚਾਰ ਸਾਲ ਅਪੀਲ ’ਤੇ ਚਲੀ ਸੁਣਵਾਈ ਤੋਂ ਬਾਅਦ ਕੋਰਟ ਨੇ 14 ਜੁਲਾਈ 2022 ਨੂੰ ਦਲੇਰ ਮਹਿੰਦੀ ਦੀ ਅਪੀਲ ਨੂੰ ਖਾਰਜ ਕਰਕੇ ਸਜ਼ਾ ਨੂੰ ਬਰਕਰਾਰ ਰੱਖਿਆ। ਅਪੀਲ ਖਾਰਜ ਹੋਣ ਤੋਂ ਬਾਅਦ ਦਲੇਰ ਮਹਿੰਦੀ ਨੇ ਹਾਈ ਕੋਰਟ ਵਿਚ ਰਿਵੀਜ਼ਨ ਪਟੀਸ਼ਨ ਦਾਇਰ ਕਰਕੇ ਇਸ ਨੂੰ ਚੁਣੌਤੀ ਦੇ ਦਿੱਤੀ। ਪਟੀਸ਼ਨ ਵਿਚ ਮਹਿੰਦੀ ਨੇ ਹਾਈ ਕੋਰਟ ਤੋਂ ਅਪੀਲ ਕੀਤੀ ਕਿ ਜਦ ਤੱਕ ਉਸ ਦੀ ਸਜ਼ਾ ਖ਼ਿਲਾਫ਼ ਅਪੀਲ ਲੰਬਿਤ ਰਹਿੰਦੀ ਹੈ ਉਸ ਦੀ ਸਜ਼ਾ ’ਤੇ ਰੋਕ ਲਗਾਈ ਜਾਵੇ।

Video Ad
Video Ad