Home ਤਾਜ਼ਾ ਖਬਰਾਂ ਕਾਂਗਰਸੀ ਨੇਤਾ ਮੇਜਰ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ

ਕਾਂਗਰਸੀ ਨੇਤਾ ਮੇਜਰ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ

0
ਕਾਂਗਰਸੀ ਨੇਤਾ ਮੇਜਰ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ

ਮਾਰਕੀਟ ਕਮੇਟੀ ਦਾ ਸਾਬਕਾ ਚੇਅਰਮੈਨ ਸੀ ਮੇਜਰ ਸਿੰਘ
ਤਰਨਤਾਰਨ, 27 ਫ਼ਰਵਰੀ, ਹ.ਬ. : ਵਿਧਾਨ ਸਭਾ ਹਲਕਾ ਤਰਨਤਾਰਨ ਵਿੱਚ ਸੋਮਵਾਰ ਨੂੰ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸੀ ਆਗੂ ਮੇਜਰ ਸਿੰਘ ਧਾਰੀਵਾਲ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਮੇਜਰ ਸਿੰਘ ਆਪਣੇ ਰਿਜ਼ੋਰਟ ਐਸ.ਬੀ.ਆਈ. ਇਸੇ ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਨੇ ਰਿਜ਼ੋਰਟ ਵਿੱਚ ਦਾਖਲ ਹੋ ਕੇ ਮੇਜਰ ਸਿੰਘ ਨੂੰ ਗੋਲੀ ਮਾਰ ਦਿੱਤੀ। ਮੇਜਰ ਸਿੰਘ ਨੂੰ ਜਦੋਂ ਸਿਵਲ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਪੁਲਿਸ ਥਾਣਾ ਸਿਟੀ ਪੱਟੀ ਦੀ ਤਰਫੋਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਕਾਤਲਾਂ ਦੀ ਪਛਾਣ ਲਈ ਸੀਸੀਟੀਵੀ ਕੈਮਰੇ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।