ਪੰਜਾਬੀ ਸਿਨੇਮਾਂ ਤੇਜ਼ੀ ਨਾਲ ਅੱਗੇ ਵੱਲ ਨੂੰ ਵੱਧ ਰਿਹਾ ਹੈ ਤੇ ਦਰਸ਼ਕਾਂ ਲਈ ਨਵੇਂ-ਨਵੇਂ ਵਿਸ਼ੇ ਤੇ ਤਿਆਰ ਫਿਲਮਾਂ ਲੈ ਕੇ
ਆ ਰਿਹਾ ਹੈ।ਦਰਸ਼ਕ ਵੀ ਹੁਣ ਰਲਦੇ-ਮਿਲਦੇ ਵਿਿਸ਼ਆਂ ਵਾਲੀਆਂ ਫਿਲਮਾਂ ਨੂੰ ਨਕਾਰ ਕੇ ਕੁਝ ਵੱਖਰਾ ਵੇਖਣ ਦੀ ਚਾਹਤ
ਰੱਖਦੇ ਹਨ।ਇਸੇ ਰੁਝਾਨ ਤਹਿਤ ਇੱਕ ਵੱਖਰੇ ਵਿਸ਼ੇ ਤੇ ਬਣ ਕੇ ਤਿਆਰ ਹੋਈ ਫ਼ਿਲਮ ‘ਸਿੱਧੂ ਇਨ ਸਾਊਥਾਲ’ 19 ਮਈ ਨੂੰ
ਰਿਲੀਜ਼ ਹੋਣ ਜਾ ਰਿਹੀ ਹੈ।‘ਵਾਈਟਹਿੱਲ ਸਟੂਡੀਓ’ ਦੇ ਬੈਨਰ ਹੇਠ ਬਣੀ ਇਸ ਫ਼ਿਲਮ ਵਿੱਚ ਅਦਾਕਾਰਾ ਸਰਗੁਣ ਮਹਿਤਾ
ਅਤੇ ਅਜੇ ਸਰਕਾਰੀਆ ਮੁੱਖ ਭੂਮਿਕਾ ‘ਚ ਹਨ।ਇਨਾਂ ਤੋਂ ਇਲਾਵਾ ਪ੍ਰਿੰਸ ਕੰਵਲਜੀਤ ਸਿੰਘ, ਅਮਰ ਨੂਰੀ, ਬੀ ਐਨ ਸ਼ਰਮਾ
ਅਤੇ ਇਫਤਿਆਰ ਠਾਕੁਰ ਸਮੇਤ ਕਈ ਹੋਰ ਨਾਮੀ ਸਿਤਾਰੇ ਨਜ਼ਰ ਆਉਣਗੇ।ਮੇਲ ਕਰਾਦੇ ਰੱਬਾ, ਤੇਰਾ ਮੇਰਾ ਕੀ ਰਿਸ਼ਤਾ,
ਜਿੰਦੂਆ ਵਰਗੀਆਂ ਹਿੱਟ ਫਿਲਮਾਂ ਦਾ ਨਿਰਦੇਸ਼ਨ ਕਰਨ ਵਾਲੇ ਨਿਰਦੇਸ਼ਕ ਨਵਨੀਤ ਸਿੰਘ ਨੇ ਇਸ ਫ਼ਿਲਮ ਦਾ ਨਿਰਦੇਸ਼ਿਤ
ਕੀਤਾ ਹੈ ਜਦੋਂ ਕਿ ਇਸ ਨੂੰ ਗੁਣਬੀਰ ਸਿੰਘ ਸਿੱਧੂ ਅਤੇ ਮਨਮੋਰਡ ਸਿੰਘ ਸਿੱਧੂ ਨੇ ਪ੍ਰੋਡਿਊਸ ਕੀਤਾ ਹੈ।ਆਮ ਪੰਜਾਬੀ ਫ਼ਿਲਮਾਂ
ਨਾਲੋਂ ਵੱਖਰੀ ਤੇ ਮਨੋਰੰਜਨ ਭਰਪੂਰ ਇਸ ਫ਼ਿਲਮ ਦੀ ਕਹਾਣੀ ਇੱਕ ਲੰਡਨ ਵਸਨੀਕ ਅਜਿਹੇ ਪਰਿਵਾਰ ਦੁਆਲੇ ਘੁੰਮਦੀ ਹੈ
ਜੋ ਕਿੱਤੇ ਵਜੋਂ ਲੰਡਨ ਦੇ ਸਾਊਥਹਾਲ ‘ਚ ਵੈਡਿੰਗ ਪਲਾਨਿੰਗ ਹੈ।ਇਸ ਪਰਿਵਾਰ ਦੀ ਜ਼ਿੰਦਗੀ ਚ ਇਕ ਕੁੱਝ ਅਜਿਹਾ
ਵਾਪਰਦਾ ਹੈ ਕਿ ਉਨ੍ਹਾਂ ਦੀ ਜ਼ਿੰਦਗੀ ਹੀ ਬਦਲ ਜਾਂਦੀ ਹੈ।ਫ਼ਿਲਮ ਦਾ ਟ੍ਰੇਲਰ ਵੇਖਣ ਤੋਂ ਬਾਅਦ ਫੈਨਸ ‘ਚ ਫਿਲਮ ਪ੍ਰਤੀ
ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਹਰਜਿੰਦਰ ਸਿੰਘ 9463828000