Home ਤਾਜ਼ਾ ਖਬਰਾਂ ਕਿਸਾਨਾਂ ਨੂੰ ਗੱਡੀ ਥੱਲੇ ਦਰੜਨ ਦੇ ਮਾਮਲੇ ’ਚ ਆਸ਼ੀਸ਼ ਮਿਸ਼ਰਾ ਨੂੰ ਮਿਲੀ ਜ਼ਮਾਨਤ

ਕਿਸਾਨਾਂ ਨੂੰ ਗੱਡੀ ਥੱਲੇ ਦਰੜਨ ਦੇ ਮਾਮਲੇ ’ਚ ਆਸ਼ੀਸ਼ ਮਿਸ਼ਰਾ ਨੂੰ ਮਿਲੀ ਜ਼ਮਾਨਤ

0
ਕਿਸਾਨਾਂ ਨੂੰ ਗੱਡੀ ਥੱਲੇ ਦਰੜਨ ਦੇ ਮਾਮਲੇ ’ਚ ਆਸ਼ੀਸ਼ ਮਿਸ਼ਰਾ ਨੂੰ ਮਿਲੀ ਜ਼ਮਾਨਤ

ਲਖੀਮਪੁਰ, 25 ਜਨਵਰੀ, ਹ.ਬ. : ਸੁਪਰੀਮ ਕੋਰਟ ਨੇ ਬੁਧਵਾਰ ਨੂੰ ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਉਰਫ ਮੋਨੂੰ ਨੂੰ ਜ਼ਮਾਨਤ ਦੇ ਦਿੱਤੀ ਹੈ। ਆਸ਼ੀਸ਼ ਮਿਸ਼ਰਾ ਕੇਂਦਰੀ ਮੰਤਰੀ ਅਜੇ ਕੁਮਾਰ ਮਿਸ਼ਰਾ ਦੇ ਬੇਟੇ ਹਨ। ਉਨ੍ਹਾਂ ’ਤੇ ਲਖੀਮਪੁਰ ਵਿਚ ਕਿਸਾਨਾਂ ਨੂੰ ਗੱਡੀ ਥੱਲੇ ਦਰੜਨ ਦੇ ਇਲਜ਼ਾਮ ਲੱਗੇ ਸਨ।
ਯੂਪੀ ਦੇ ਲਖੀਮਪੁਰ ਜ਼ਿਲ੍ਹੇ ਦੇ ਤਿਕੁਨਿਆ ਥਾਣਾ ਖੇਤਰ ਵਿਚ 3 ਅਕਤੂਬਰ 2021 ਨੂੰ ਹਿੰਸਾ ਹੋਈ ਸੀ। ਉਨ੍ਹਾਂ ’ਤੇ ਇਲਜ਼ਾਮ ਹੈ ਕਿ ਆਸ਼ੀਸ਼ ਮਿਸ਼ਰਾ ਦੇ ਇਸ਼ਾਰੇ ’ਤੇ ਜੀਪ ਨਾਲ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦਰੜ ਦਿੱਤਾ ਗਿਆ। ਘਟਨਾ ਵਿਚ 4 ਲੋਕਾਂ ਦੀ ਮੌਤ ਹੋ ਗਈ ਸੀ। ਹਿੰਸਾ ਭੜਕਨ ਤੋਂ ਬਾਅਦ ਪੂਰੇ ਘਟਨਾਕ੍ਰਮ ਵਿਚ 8 ਲੋਕਾਂ ਦੀ ਜਾਨ ਚਲੀ ਗਈ ਸੀ।