Home ਤਾਜ਼ਾ ਖਬਰਾਂ ਕਿਸਾਨ ਅੰਦੋਲਨ ਕਾਰਨ ਪੰਜਾਬ ਸਣੇ 3 ਰਾਜਾਂ ’ਚ ਹੋਇਆ ਕਰੋੜਾਂ ਦਾ ਨੁਕਸਾਨ : ਗਡਕਰੀ

ਕਿਸਾਨ ਅੰਦੋਲਨ ਕਾਰਨ ਪੰਜਾਬ ਸਣੇ 3 ਰਾਜਾਂ ’ਚ ਹੋਇਆ ਕਰੋੜਾਂ ਦਾ ਨੁਕਸਾਨ : ਗਡਕਰੀ

0
ਕਿਸਾਨ ਅੰਦੋਲਨ ਕਾਰਨ ਪੰਜਾਬ ਸਣੇ 3 ਰਾਜਾਂ ’ਚ ਹੋਇਆ ਕਰੋੜਾਂ ਦਾ ਨੁਕਸਾਨ : ਗਡਕਰੀ

ਨਵੀਂ ਦਿੱਲੀ, 23 ਮਾਰਚ (ਹਮਦਰਦ ਨਿਊਜ਼ ਸਰਵਿਸ) : ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਨੂੰ ਪੰਜਾਬ ਸਣੇ ਤਿੰਨ ਰਾਜਾਂ ਵਿੱਚ ਕਿਸਾਨ ਅੰਦੋਲਨ ਕਾਰਨ 16 ਮਾਰਚ ਤੱਕ 814.4 ਕਰੋੜ ਰੁਪਏ ਦਾ ਮਾਲੀ ਨੁਕਸਾਨ ਹੋਇਆ ਹੈ। ਸੜਕ, ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਸੰਸਦ ਵਿੱਚ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਅੰਦੋਲਨ ਕਾਰਨ ਪੰਜਾਬ ਅਤੇ ਹਰਿਆਣਾ ’ਚ ਲਗਭਗ ਸਾਰੇ ਟੋਲ-ਪਲਾਜ਼ਾ ਬੰਦ ਪਏ ਹਨ। ਇਸ ਕਾਰਨ ਇਨ੍ਹਾਂ ਦੋਵਾਂ ਸੂਬਿਆਂ ਵਿੱਚ ਹਾਈਵੇਅ ਅਥਾਰਟੀ ਨੂੰ ਜ਼ਿਆਦਾ ਮਾਲੀ ਨੁਕਸਾਨ ਹੋਇਆ ਅਤੇ ਰਾਜਸਥਾਨ ਵਿੱਚ ਵੀ ਇਸ ਮਾਲੀ ਨੁਕਸਾਨ ਦਾ ਅਸਰ ਦੇਖਣ ਨੂੰ ਮਿਲਿਆ।
ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਜਦੋਂ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ, ਉਦੋਂ ਤੋਂ ਪੰਜਾਬ ਵਿੱਚ ਲਗਭਗ ਸਾਰੇ ਟੋਲ-ਪਲਾਜ਼ਾ ਬੰਦ ਪਏ ਹਨ। ਇਸ ਦੇ ਚਲਦਿਆਂ ਇਕੱਲੇ ਪੰਜਾਬ ਵਿੱਚ 487 ਕਰੋੜ ਦਾ ਮਾਲੀ ਨੁਕਸਾਨ ਹੋਇਆ। ਉਸ ਤੋਂ ਬਾਅਦ ਹਰਿਆਣਾ ਵਿੱਚ 326 ਕਰੋੜ ਰੁਪਏ ਅਤੇ ਰਾਜਸਥਾਨ ਵਿੱਚ 1.40 ਕਰੋੜ ਰੁਪਏ ਦਾ ਨੁਕਸਾਨ ਝੱਲਣਾ ਪਿਆ। ਜਦਕਿ ਦੂਜੇ ਰਾਜਾਂ ਵਿੱਚ ਕਿਸਾਨ ਦੇ ਵਿਰੋਧ ਨਾਲ ਕੋਈ ਮਾਲੀ ਨੁਕਸਾਨ ਨਹੀਂ ਹੋਇਆ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹੋ ਰਹੇ ਭਾਰੀ ਨੁਕਸਾਨ ਨੂੰ ਦੇਖਦੇ ਹੋਏ ਉਪਯੋਗਕਰਤਾ ਟੈਕਸ ਮਾਲੀਏ ਨੂੰ ਬਹਾਲ ਕਰਨ ਲਈ ਜ਼ਿਲ੍ਹਾ ਅਤੇ ਸੂਬਾ ਪ੍ਰਸ਼ਾਸਨ ਨਾਲ ਇਸ ਮਾਮਲੇ ਨੂੰ ਲਗਾਤਾਰ ਚੁੱਕਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਟੋਲ ਪਲਾਜ਼ਾ ਦੇ ਸੁਚਾਰੂ ਸੰਚਾਲਨ ਲਈ ਪੰਜਾਬ ਸਰਕਾਰ ਨੂੰ ਤੁਰੰਤ ਦਖ਼ਲ ਦੇਣ ਲਈ ਬੇਨਤੀ ਕੀਤੀ ਗਈ ਹੈ। ਗਡਕਰੀ ਨੇ ਕਿਹਾ ਕਿ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਮੁੱਖ ਸਕੱਤਰ ਨੇ ਰਾਜਸਥਾਨ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਉਹ ਸਬੰਧਤ ਅਧਿਕਾਰੀਆਂ ਨੂੰ ਉਪਯੋਗਕਰਤਾ ਟੈਕਸ ਵਸੂਲੀ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਨ।