
ਨਵੀਂ ਦਿੱਲੀ, 20 ਮਾਰਚ (ਹਮਦਰਦ ਨਿਊਜ਼ ਸਰਵਿਸ) : ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨ ਸੰਗਠਨਾਂ ਨੇ ਆਗਾਮੀ 26 ਮਾਰਚ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਦਿਨ ਪੰਜਾਰ, ਹਰਿਆਣਾ, ਦਿੱਲੀ, ਰਾਜਸਥਾਨ ਸਣੇ ਕੁਝ ਸੂਬਿਆਂ ਵਿੰਚ ਦੁੱਧ ਤੇ ਸਬਜੀਆਂ ਦੀ ਸਪਲਾਈ ’ਤੇ ਅਸਰ ਪੈ ਸਕਦਾ ਹੈ। ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਇੱਕ ਦਿਨ ਪਹਿਲਾਂ ਹੀ ਜ਼ਰੂਰੀ ਚੀਜ਼ਾਂ ਦਾ ਬੰਦੋਬਸਤ ਕਰ ਲੈਣ। ਸੰਯੁਕਤ ਕਿਸਾਨ ਮੋਰਚੇ ਨੇ ਭਾਰਤ ਬੰਦ ਦੌਰਾਨ ਦੁੱਧ ਤੇ ਸਬਜ਼ੀਆਂ ਦੀ ਸਪਲਾਈ ਵੀ ਬੰਦ ਰੱਖਣ ਦਾ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਦੇ ਮੁਤਾਬਕ ਐਂਬੂਲੈਂਸ ਨੂੰ ਨਹੀਂ ਰੋਕਿਆ ਜਾਵੇਗਾ। ਪੰਜਾਬ ਵਿੱਚ ਇਸ ਦਾ ਵਿਆਪਕ ਅਸਰ ਦੇਖਣ ਨੂੰ ਮਿਲ ਸਕਦਾ ਹੈ। ਇੱਥੇ ਕਿਸਾਨਾਂ ਨੇ ਰੇਲਾਂ ਰੋਕਣ ਦਾ ਐਲਾਨ ਵੀ ਕੀਤਾ ਹੈ।
ਕਿਸਾਨ ਸੰਗਠਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਵਿਰੁੱਧ 26 ਮਾਰਚ ਨੂੰ 12 ਘੰਟੇ ਲਈ ਆਪਣੀਆਂ ਦੁਕਾਨਾਂ ਤੇ ਦਫ਼ਤਰ ਬੰਦ ਰੱਖਣ। ਬੰਦ ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤੱਕ ਰਹੇਗਾ। ਇਸ ਤੋਂ ਬਾਅਦ 28 ਮਾਰਚ ਨੂੰ ਵੀ ਹੋਲੀ ਦੇ ਮੌਕੇ ’ਤੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ। ਇਸ ਦਿਨ ਕਿਸਾਨ ਖੇਤੀ ਕਾਨੂੰਨਾਂ ਦੇ ਬਿਲ ਦੀਆਂ ਕਾਪੀਆਂ ਸਾੜਨਗੇ। ਕਿਸਾਨਾਂ ਦੀ ਮੰਗ ਹੈ ਕਿ ਸਰਕਾਰ ਤਿੰਨੇ ਖੇਤੀ ਕਾਨੂੰਨ ਰੱਦ ਕਰੇ ਅਤੇ ਘੱਟੋ-ਘੱਟ ਸਮਰਥਨ ਮੁੱਲ (ਮਿਨੀਮਮ ਸਪੋਰਟ ਪ੍ਰਾਈਜ਼) ਲਈ ਲਿਖਤੀ ਗਾਰੰਟੀ ਦੇਵੇ। ਦੱਸ ਦੇਈਏÇ ਕ ਇਹ ਅੰਦੋਲਨ 100 ਤੋਂ ਵੱਧ ਦਿਨਾਂ ਤੋਂ ਜਾਰੀ ਹੈ। ਸਰਕਾਰ ਅਤੇ ਕਿਸਾਨ ਸੰਗਠਨਾਂ ਵਿਚਕਾਰ 11 ਗੇੜ ਦੀ ਬੈਠਕ ਹੋ ਚੁੱਕੀ ਹੈ, ਜਿਸ ਦਾ ਕੋਈ ਨਤੀਜਾ ਨਹੀਂ ਨਿਕਲਿਆ। ਕਿਸਾਨ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਹਨ, ਪਰ ਸਰਕਾਰ ਕਾਨੂੰਨ ਵਿੱਚ ਜ਼ਰੂਰੀ ਬਦਲਾਅ ਕਰਨ ਦੀ ਗੱਲ ਕਹਿ ਰਹੀ ਹੈ।