
ਵਾਸ਼ਿੰਗਟਨ, 5 ਮਾਰਚ (ਹਮਦਰਦ ਨਿਊਜ਼ ਸਰਵਿਸ) : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੀ ਚੋਣ ਮੁਹਿੰਮ ਵਿਚਾਲੇ ਵੱਡਾ ਬਿਆਨ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਦੋਸ਼ੀ ਠਹਿਰਾਇਆ ਜਾਂਦਾ ਹੈ ਤਾਂ ਵੀ ਉਹ ਰਾਸ਼ਟਰਪਤੀ ਅਹੁਦੇ ਲਈ ਆਪਣੀ ਮੁਹਿੰਮ ਜਾਰੀ ਰੱਖਣਗੇ। ਟਰੰਪ ਨੇ ਸਾਲਾਨਾ ਕੰਜ਼ਰਵੇਟਿਵ ਪੋਲੀਟਿਕਲ ਐਕਸ਼ਨ ਕਾਨਫਰੰਸ ’ਚ ਭਾਸ਼ਣ ਦੌਰਾਨ ਕਿਹਾ ਕਿ ਮੈਂ ਇਸ ਮੁਹਿੰਮ ਨੂੰ ਛੱਡਣ ਬਾਰੇ ਸੋਚ ਵੀ ਨਹੀਂ ਸਕਦਾ। ਉਹ ਹੋਰ ਮੁੱਦਿਆਂ ਦੇ ਨਾਲ-ਨਾਲ 2020 ਦੀਆਂ ਚੋਣਾਂ ਦੇ ਨਤੀਜਿਆਂ ਨੂੰ ਵਿਗਾੜਨ ਦੀ ਕੋਸ਼ਿਸ਼ ਲਈ ਵਕੀਲਾਂ ਦੁਆਰਾ ਜਾਂਚ ਦੇ ਅਧੀਨ ਹੈ।