Home ਤਾਜ਼ਾ ਖਬਰਾਂ ਕੁਲਦੀਪ ਧਾਲੀਵਾਲ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੇ ਆਦੇਸ਼

ਕੁਲਦੀਪ ਧਾਲੀਵਾਲ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੇ ਆਦੇਸ਼

0


ਚੰਡੀਗੜ੍ਹ, 19 ਮਈ, ਹ.ਬ. : ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰਾਂ (ਡੀ.ਡੀ.ਪੀ.ਓਜ਼) ਨੂੰ 10 ਜੂਨ ਤੱਕ ਸੂਬੇ ਭਰ ਦੀਆਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਿਆਂ ਨੂੰ ਛੁਡਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਇਸ ਮੁਹਿੰਮ ਦੇ ਪਹਿਲੇ ਪੜਾਅ ਤਹਿਤ ਕਰੀਬ 9400 ਏਕੜ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਏ ਜਾ ਚੁੱਕੇ ਹਨ ਅਤੇ ਇਸ ਕੰਮ ਵਿੱਚ ਤੇਜ਼ੀ ਲਿਆਉਣ ਦੀ ਲੋੜ ਹੈ। ਧਾਲੀਵਾਲ ਨੇ ਕਿਹਾ ਕਿ ਅਦਾਲਤ ਵੱਲੋਂ ਸਟੇਅ ਲਗਈ ਗਈ ਜ਼ਮੀਨਾਂ ਤੋਂ ਇਲਾਵਾ ਜਿਨ੍ਹਾਂ ਜ਼ਮੀਨਾਂ ’ਤੇ ਅਜੇ ਵੀ ਨਾਜਾਇਜ਼ ਕਾਬਜ਼ਕਾਰ ਬੈਠੇ ਹਨ । ਉਨ੍ਹਾਂ ਦਾ ਕਬਜ਼ਾ ਹਰ ਹਾਲਤ ਵਿੱਚ 10 ਜੂਨ ਤੱਕ ਉਨ੍ਹਾਂ ਤੋਂ ਛੁਡਾਇਆ ਜਾਵੇ। ਜ਼ਿਕਰਯੋਗ ਹੈ ਕਿ ਮੁਹਿੰਮ ਦੇ ਦੂਜੇ ਪੜਾਅ ਤਹਿਤ ਹੁਣ ਤੱਕ 469 ਏਕੜ ਸਰਕਾਰੀ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਏ ਜਾ ਚੁੱਕੇ ਹਨ।