Home ਤਾਜ਼ਾ ਖਬਰਾਂ ਕੁਸ਼ਲਦੀਪ ਢਿੱਲੋਂ ਪੰਜ ਦਿਨ ਦੇ ਰਿਮਾਂਡ ’ਤੇ

ਕੁਸ਼ਲਦੀਪ ਢਿੱਲੋਂ ਪੰਜ ਦਿਨ ਦੇ ਰਿਮਾਂਡ ’ਤੇ

0

ਆਮਦਨ ਤੋਂ ਜ਼ਿਆਦਾ ਜਾਇਦਾਦ ਮਾਮਲੇ ਵਿਚ ਕੀਤਾ ਸੀ ਗ੍ਰਿਫਤਾਰ
ਫਰੀਦਕੋਟ, 18 ਮਈ, ਹ.ਬ. : ਆਮਦਨ ਤੋਂ ਜ਼ਿਆਦਾ ਮਾਮਲੇ ਵਿਚ ਗ੍ਰਿਫਤਾਰ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਮੈਜਿਸਟ੍ਰੇਟ ਦਮਨਦੀਪ ਕਮਲ ਹੀਰਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਵਿਜੀਲੈਂਸ ਨੇ ਸਾਬਕਾ ਵਿਧਾਇਕ ਢਿੱਲੋਂ ਦਾ 10 ਦਿਨ ਦਾ ਰਿਮਾਂਡ ਮੰਗਿਆ। ਦੋਵੇਂ ਧਿਰਾਂ ਦੀ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਪੰਜ ਦਿਨ ਦਾ ਰਿਮਾਂਡ ਦੇ ਦਿੱਤਾ। ਹੁਣ 22 ਮਈ ਨੂੰ ਮੁੜ ਸਾਬਕਾ ਵਿਧਾਇਕ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਦੱਸਦੇ ਚਲੀਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਕੇਸ ਵਿੱਚ ਗ੍ਰਿਫਤਾਰ ਕੀਤਾ ਸੀ। ਇਸ ਕੇਸ ਵਿੱਚ ਉਸ ਦੇ ਦੋ ਸਾਥੀਆਂ ਉਪਰ ਵੀ ਮੁਕੱਦਮਾ ਦਰਜ ਕੀਤਾ ਗਿਆ। ਇਸ ਗੱਲ ਦਾ ਖੁਲਾਸਾ ਕਰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਵਿਧਾਇਕ ਸਮੇਤ ਪਿੰਡ ਦੇ ਧੰਨਾ, ਜਿਲਾ ਫਰੀਦਕੋਟ ਦੇ ਵਸਨੀਕ ਗੁਰਸੇਵਕ ਸਿੰਘ ਦੇ ਨਾਲ-ਨਾਲ ਪਿੰਡ ਨਾਨਕਸਰ ਸ਼ਹੀਦ, ਫਿਰੋਜ਼ਪੁਰ ਜ਼ਿਲ੍ਹੇ ਦੇ ਰਾਜਵਿੰਦਰ ਸਿੰਘ ਖਿਲਾਫ ਵਿਜੀਲੈਂਸ ਜਾਂਚ ਤੋਂ ਬਾਅਦ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ।