ਕੈਨੇਡਾ : ਚੋਰੀ ਅਤੇ ਨਸ਼ਾ ਰੱਖਣ ਦੇ ਮਾਮਲੇ ’ਚ ਚਾਰ ਪੰਜਾਬੀ ਗ੍ਰਿਫ਼ਤਾਰ

ਬਰੈਂਪਟਨ, 24 ਮਾਰਚ (ਰਾਜ ਗੋਗਨਾ) : ਕੈਨੇਡਾ ਦੇ ਉਨਟਾਰੀਓ ਸੂਬੇ ਵਿਚ ਚੋਰੀ ਦੀਆਂ ਵਾਰਦਾਤਾਂ ਦੀ ਪੜਤਾਲ ਕਰ ਰਹੀ ਪੁਲਿਸ ਵੱਲੋਂ ਚਾਰ ਪੰਜਾਬੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨਟਾਰੀਓ ਪ੍ਰੋਵਿਨਸ਼ੀਅਲ ਪੁਲਿਸ ਨੇ ਦੱਸਿਆ ਕਿ ਬੋਲਟਨ ਦੇ ਇਕ ਹੋਟਲ ਵਿਚ ਮਾਰੇ ਗਏ ਛਾਪੇ ਦੌਰਾਨ ਇਕ ਲੱਖ ਡਾਲਰ ਤੋਂ ਵੱਧ ਮੁੱਲ ਦੇ ਚੋਰੀ ਕੀਤੇ ਚੈਕ, ਸ਼ਨਾਖਤੀ ਕਾਰਡ ਅਤੇ ਨਿਜੀ ਜਾਣਕਾਰੀ ਵਾਲੇ ਦਸਤਾਵੇਜ਼ ਬਰਾਮਦ ਕੀਤੇ ਗਏ। ਉਨਟਾਰੀਓ ਪ੍ਰੋਵਿਨਸ਼ੀਅਲ ਪੁਲਿਸ ਮੁਤਾਬਕ ਅਦਾਲਤੀ ਪ੍ਰਵਾਨਗੀ ਦੇ ਆਧਾਰ ’ਤੇ ਕੀਤੀ ਗਈ ਕਾਰਵਾਈ ਦੌਰਾਨ ਨਸ਼ੀਲੇ ਪਦਾਰਥ ਵੀ ਬਰਾਮਦ ਹੋਏ ਜਦਕਿ ਇਕ ਇਕ ਵਾਇਰਲੈਸ ਪ੍ਰਿੰਟਰ, ਚੈਕਾਂ ਨਾਲ ਛੇੜਛਾੜ ਲਈ ਵਰਤੇ ਜਾਣ ਵਾਲੇ ਔਜ਼ਾਰ ਅਤੇ ਚੋਰੀ ਦਾ ਕੁਝ ਸਮਾਨ ਵੀ ਬਰਾਮਦ ਕੀਤਾ ਗਿਆ ਹੈ।

Video Ad
Video Ad