Home ਇੰਮੀਗ੍ਰੇਸ਼ਨ ਕੈਨੇਡਾ ’ਚ ਕੌਮਾਂਤਰੀ ਵਿਦਿਆਰਥੀਆਂ ਦੀ ਆਮਦ ’ਤੇ ਮਾੜਾ ਅਸਰ ਪਾ ਸਕਦੀ ਐ ਹੜਤਾਲ

ਕੈਨੇਡਾ ’ਚ ਕੌਮਾਂਤਰੀ ਵਿਦਿਆਰਥੀਆਂ ਦੀ ਆਮਦ ’ਤੇ ਮਾੜਾ ਅਸਰ ਪਾ ਸਕਦੀ ਐ ਹੜਤਾਲ

0



ਔਟਵਾ, 22 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ਵਿੱਚ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਕੌਮਾਂਤਰੀ ਵਿਦਿਆਰਥੀਆਂ ਦੀ ਆਮਦ ’ਤੇ ਵੀ ਮਾੜਾ ਅਸਰ ਪਾ ਸਕਦੀ ਹੈ। ਫੈਡਰਲ ਕਾਮਿਆਂ ਦੀ ਹੜਤਾਲ ਦੇ ਚਲਦਿਆਂ ਇੰਮੀਗ੍ਰੇਸ਼ਨ ਅਰਜ਼ੀਆਂ ਦੀ ਪ੍ਰਕਿਰਿਆ ਠੱਪ ਹੋਣ ਕਾਰਨ ਬਹੁਤ ਸਾਰੇ ਲੋਕ ਚਿੰਤਾ ਵਿੱਚ ਡੁੱਬ ਗਏ ਨੇ। ਉੱਧਰ ਸਤੰਬਰ ਇਨਟੇਕ ਲਈ ਕੈਨੇਡਾ ਆਉਣ ਦੀ ਯੋਜਨਾ ਬਣਾ ਰਹੇ ਭਾਰਤ ਸਣੇ ਹੋਰ ਮੁਲਕਾਂ ਦੇ ਵਿਦਿਆਰਥੀ ਵੀ ਸੋਚਣ ਲਈ ਮਜਬੂਰ ਹੋ ਗਏ ਕਿ ਆਖਰਕਾਰ ਕਦੋਂ ਤੱਕ ਇਹ ਹੜਤਾਲ ਚੱਲੇਗੀ।