Home ਇੰਮੀਗ੍ਰੇਸ਼ਨ ਕੈਨੇਡਾ ’ਚ ਰੁਕ ਸਕਦੀ ਐ ਸੈਂਕੜੇ ਪੰਜਾਬੀ ਵਿਦਿਆਰਥੀਆਂ ਦੀ ਡਿਪੋਰਟੇਸ਼ਨ!

ਕੈਨੇਡਾ ’ਚ ਰੁਕ ਸਕਦੀ ਐ ਸੈਂਕੜੇ ਪੰਜਾਬੀ ਵਿਦਿਆਰਥੀਆਂ ਦੀ ਡਿਪੋਰਟੇਸ਼ਨ!

0


ਵਿਦਿਆਰਥੀਆਂ ਦੇ ਹੱਕ ’ਚ ਉੱਤਰੀ ਨਿਊ ਡੈਮੋਕਰੇਟਿਕ ਪਾਰਟੀ
ਟਵਾ, 28 ਮਈ (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ’ਚ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਸੈਂਕੜੇ ਪੰਜਾਬੀ ਵਿਦਿਆਰਥੀਆਂ ਲਈ ਉਮੀਦ ਦੀ ਇੱਕ ਕਿਰਨ ਨਜ਼ਰ ਆ ਰਹੀ ਹੈ, ਕਿਉਂਕਿ ਇਹ ਮੁੱਦਾ ਹੁਣ ਦੇਸ਼ ਦੀ ਸਿਆਸਤ ਵਿੱਚ ਸਿਰ ਚੜ੍ਹ ਕੇ ਬੋਲ ਪਿਆ ਏ। ਜਗਮੀਤ ਸਿੰਘ ਦੀ ਅਗਵਾਈ ਵਾਲੀ ਨਿਊ ਡੈਮੋਕਰੇਟਿਕ ਪਾਰਟੀ ਇਨ੍ਹਾਂ ਵਿਦਿਆਰਥੀਆਂ ਦੇ ਹੱਕ ਵਿੱਚ ਉਤਰ ਆਈ ਅਤੇ ਉਸ ਨੇ ਟਰੂਡੋ ਸਰਕਾਰ ਕੋਲੋਂ ਮੰਗ ਕੀਤੀ ਕਿ ਇਨ੍ਹਾਂ ਵਿਦਿਆਰਥੀਆਂ ਦੀ ਡਿਪੋਰਟੇਸ਼ਨ ਰੋਕੀ ਜਾਵੇ। ਹਾਲਾਂਕਿ ਕੈਨੇਡੀਅਨ ਬਾਰਡਰ ਸਰਵਿਸ ਏਜੰਸੀ ਵੱਲੋਂ ਕਈ ਵਿਦਿਆਰਥੀਆਂ ਨੂੰ ਦੇਸ਼ ਛੱਡ ਕੇ ਜਾਣ ਲਈ ਤਰੀਕ ਵੀ ਤੈਅ ਕੀਤੀ ਜਾ ਚੁੱਕੀ ਹੈ।