Home ਇੰਮੀਗ੍ਰੇਸ਼ਨ ਕੈਨੇਡਾ ’ਚ ਸੈਂਕੜੇ ਪੰਜਾਬੀ ਵਿਦਿਆਰਥੀਆਂ ਲਈ ਜਾਗੀ ਇੱਕ ਹੋਰ ਉਮੀਦ

ਕੈਨੇਡਾ ’ਚ ਸੈਂਕੜੇ ਪੰਜਾਬੀ ਵਿਦਿਆਰਥੀਆਂ ਲਈ ਜਾਗੀ ਇੱਕ ਹੋਰ ਉਮੀਦ

0



ਔਟਵਾ/ਨਵੀਂ ਦਿੱਲੀ, 31 ਮਈ (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ਵਿੱਚ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਸੈਂਕੜੇ ਪੰਜਾਬੀ ਵਿਦਿਆਰਥੀਆਂ ਨੂੰ ਰਾਹਤ ਮਿਲਣ ਦੀ ਉਮੀਦ ਵਧਦੀ ਜਾ ਰਹੀ ਹੈ। ਜਿੱਥੇ ਇੰਮੀਗ੍ਰੇਸ਼ਨ ਮੰਤਰੀ ਸ਼ੌਨ ਫਰੇਜ਼ਰ ਨੇ ਇਸ ਮਾਮਲੇ ਨੂੰ ਕੇ ਟਵਿੱਟਰ ’ਤੇ ਅਹਿਮ ਟਿੱਪਣ ਕੀਤੀ, ਉੱਥੇ ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕੈਨੇਡਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਦੋਂ ਤੱਕ ਧੋਖਾਧੜੀ ਜਾਂਚ ਦੀ ਪ੍ਰਕਿਰਿਆ ਮੁਕੰਮਲ ਨਹੀਂ ਹੁੰਦੀ, ਉਦੋਂ ਤੱਕ ਕਿਸੇ ਵੀ ਭਾਰਤੀ ਵਿਦਿਆਰਥੀ ਨੂੰ ਡਿਪੋਰਟ ਨਾ ਕੀਤਾ ਜਾਵੇ।