ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਵਿਚਾਲੇ ਬਣੀ ਸਹਿਮਤੀ
ਰਿਆਦ, 25 ਮਈ (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ਤੇ ਸਾਊਦੀ ਅਰਬ ਦੇ ਡਿਪਲੋਮੈਟਿਕ ਸਬੰਧ ਬਹਾਲ ਹੋ ਗਏ। ਸਾਊਦੀ ਦੇ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਰਿਆਦ ਦੇ ਮਨੁੱਖੀ ਅਧਿਕਾਰ ਕਾਰਕੁੰਨਾਂ ਦੀ ਹਿਰਾਸਤ ਨੂੰ ਲੈ ਕੇ ਪੰਜ ਸਾਲ ਪਹਿਲਾਂ ਦੋਵਾਂ ਮੁਲਕਾਂ ਦੇ ਸਬੰਧਾਂ ’ਚ ਦਰਾਰ ਪੈਦਾ ਹੋ ਗਈ ਸੀ, ਜਿਸ ਨੂੰ ਹੁਣ ਸਮਾਪਤ ਕਰ ਦਿੱਤਾ ਗਿਆ। ਇਸ ਕਾਰਨ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਅਤੇ ਆਪਸੀ ਸਬੰਧਾਂ ਨੂੰ ਕਾਫ਼ੀ ਨੁਕਸਾਨ ਝੱਲਣਾ ਪਿਆ ਸੀ, ਪਰ ਹੁਣ ਸਮੱਸਿਆ ਦਾ ਹੱਲ ਨਿਕਲ ਗਿਆ।