
ਰਿਪਬਲਿਕਨ ਪਾਰਟੀ ਨੇ ਕੌਮੀ ਸੁਰੱਖਿਆ ਨੂੰ ਖ਼ਤਰਾ ਕਰਾਰ ਦਿਤਾ
ਵਾਸ਼ਿੰਗਟਨ, 1 ਮਾਰਚ (ਵਿਸ਼ੇਸ਼ ਪ੍ਰਤੀਨਿਧ) : ਰੌਕਸਮ ਰੋਡ ਰਾਹੀਂ ਨਾਜਾਇਜ਼ ਤਰੀਕੇ ਨਾਲ ਕੈਨੇਡਾ ਦਾਖ਼ਲ ਹੋ ਰਹੇ ਪ੍ਰਵਾਸੀਆਂ ਦਾ ਮਸਲਾ ਹਾਲੇ ਕਿਸੇ ਤਣ-ਪੱਤਣ ਨਹੀਂ ਲੱਗਾ ਕਿ ਰਿਪਬਿਕਲਨ ਪਾਰਟੀ ਨੇ ਦੋਸ਼ ਲਾਉਣਾ ਸ਼ੁਰੂ ਕਰ ਦਿਤਾ ਹੈ ਕਿ ਹਜ਼ਾਰਾਂ ਦੀ ਤਾਦਾਦ ਵਿਚ ਗੈਰਕਾਨੂੰਨੀ ਪ੍ਰਵਾਸੀ ਕੈਨੇਡਾ ਤੋਂ ਅਮਰੀਕਾ ਆ ਰਹੇ ਹਨ। ਉਧਰ ਅਮਰੀਕਾ ਦੇ ਬਾਰਡਰ ਏਜੰਟਾਂ ਨੇ ਇਸ ਗੱਲ ਦੀ ਤਸਦੀਕ ਕੀਤੀ ਹੈ ਕਿ ਪਿਛਲੇ ਸਾਲ 1 ਲੱਖ ਤੋਂ ਵੱਧ ਗੈਰਕਾਨੂੰਨੀ ਪ੍ਰਵਾਸੀ ਕੈਨੇਡਾ ਤੋਂ ਅਮਰੀਕਾ ਦਾਖ਼ਲ ਹੋਏ। ਬਾਰਡਰ ਪੈਟਰੌਲ ਦੇ ਅੰਕੜੇ ਪੇਸ਼ ਕਰਦਿਆਂ ਦੋ ਦਰਜਨ ਤੋਂ ਵੱਧ ਰਿਪਬਲਿਕਨ ਸੰਸਦ ਮੈਂਬਰਾਂ ਨੇ ਉਤਰੀ ਸਰਹੱਦ ਸੁਰੱਖਿਅਤ ਬਣਾਉਣ ਲਈ ਮਿਸ਼ਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।