
ਪ੍ਰੀਵੀ ਕੌਂਸਲ ਦਫ਼ਤਰ ਨੇ ਕੀਤੀ ਪੁਸ਼ਟੀ
ਔਟਵਾ, 27 ਫਰਵਰੀ (ਹਮਦਰਦ ਨਿਊਜ਼ ਸਰਵਿਸ) : 2021 ਦੀਆਂ ਫੈਡਰਲ ਚੋਣਾਂ ਦੌਰਾਨ ਵਿਦੇਸ਼ੀ ਦਖ਼ਲ ਦਾ ਮੁੱਦਾ ਕੈਨੇਡਾ ਦੀ ਟਰੂਡੋ ਸਰਕਾਰ ਲਈ ਗਲੇ ਦੀ ਹੱਡੀ ਬਣਦਾ ਜਾ ਰਿਹਾ ਹੈ। ਹੁਣ ਪ੍ਰੀਵੀ ਕੌਂਸਲ ਦਫ਼ਤਰ ਨੇ ਪੁਸ਼ਟੀ ਕੀਤੀ ਹੈ ਕਿ ਇੱਕ ਪੈਨਲ ਵੱਲੋਂ ਇਸ ਮਾਮਲੇ ਵਿੱਚ ਕੀਤੇ ਗਏ ਕਾਰਜ ਦਾ ਮੁਲਾਂਕਣ ਪੂਰਾ ਹੋ ਗਿਆ ਐ ਅਤੇ ਇਸ ਸਬੰਧੀ ਰਿਪੋਰਟ ਪ੍ਰਧਾਨ ਮੰਤਰੀ ਦਫ਼ਤਰ ਅਤੇ ਸੰਸਦ ਮੈਂਬਰਾਂ ਦੀ ਕੌਮੀ ਸੁਰੱਖਿਆ ਤੇ ਖੁਫ਼ੀਆ ਕਮੇਟੀ ਨੂੰ ਭੇਜ ਦਿੱਤੀ ਗਈ ਐ।