ਕੈਨੇਡਾ ਦੀ ਘੱਟ ਗਿਣਤੀ ਲਿਬਰਲ ਸਰਕਾਰ ਦਾ ਪਹਿਲਾ ਬਜਟ 19 ਅਪ੍ਰੈਲ ਨੂੰ

ਔਟਵਾ/ਟੋਰਾਂਟੋ, 24 ਮਾਰਚ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਦੀ ਘੱਟ ਗਿਣਤੀ ਲਿਬਰਲ ਸਰਕਾਰ ਵੱਲੋਂ ਆਪਣਾ ਪਹਿਲਾ ਬਜਟ 19 ਅਪ੍ਰੈਲ ਨੂੰ ਪੇਸ਼ ਕੀਤਾ ਜਾ ਰਿਹਾ ਹੈ। ਵਿੱਤ ਮੰਤਰੀ ਅਤੇ ਉਪ ਪ੍ਰਧਾਨ ਮੰਤਰੀ ਕ੍ਰਿਸਟੀਆ ਫ਼ਰੀਲੈਂਡ ਨੇ ਹਾਊਸ ਆਫ਼ ਕਾਮਨਜ਼ ਵਿਚ ਬਜਟ ਪੇਸ਼ ਕਰਨ ਦੀ ਤਰੀਕ ਬਾਰੇ ਐਲਾਨ ਕਰਦਿਆਂ ਕਿਹਾ ਕਿ ਕੈਨੇਡਾ ਦੇ ਆਮ ਲੋਕਾਂ ਅਤੇ ਕਾਰੋਬਾਰੀਆਂ ਨੂੰ ਮਿਲ ਰਹੀ ਮਦਦ ਜਾਰੀ ਰਹੇਗੀ ਜਦਕਿ ਤੇਜ਼ ਆਰਥਿਕ ਵਿਕਾਸ ਅਤੇ ਰੁਜ਼ਗਾਰ ਦੇ ਅਪਾਰ ਮੌਕਿਆਂ ਦੀ ਸਿਰਜਣਾ ਵਾਸਤੇ ਇਕ ਖ਼ਾਸ ਯੋਜਨਾ ਲਿਆਂਦੀ ਜਾ ਰਹੀ ਹੈ।

Video Ad
Video Ad