ਸਰੀ ’ਚ 3 ਸਾਲ ਬਾਅਦ ਹੋ ਰਹੇ ਸਮਾਗਮ ਲਈ ਸੰਗਤਾਂ ’ਚ ਭਾਰੀ ਉਤਸ਼ਾਹ
ਸਰੀ, 21 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) : ਸਰੀ ’ਚ ਤਿੰਨ ਸਾਲ ਬਾਅਦ ਕੱਢੇ ਜਾ ਰਹੇ ਕੈਨੇਡਾ ਦੇ ਸਭ ਤੋਂ ਵੱਡੇ ਨਗਰ ਕੀਰਤਨ ਲਈ ਰੂਟ ਪਲਾਨ ਜਾਰੀ ਕਰ ਦਿੱਤਾ ਗਿਆ। 22 ਅਪ੍ਰੈਲ ਨੂੰ ਕੱਢੇ ਜਾ ਰਹੇ ਇਸ ਨਗਰ ਕੀਰਤਨ ਦੀ ਸ਼ੁਰੂਆਤ ਸਰੀ ਦੇ 85 ਐਵੇਨਿਊ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਤੋਂ ਹੋਵੇਗੀ। ਸਰੀ ਆਰਸੀਐਮਪੀ ਵੱਲੋਂ ਸ਼ਰਧਾਲੂਆਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਜਾ ਰਹੀ ਹੈ।