20 ਮਿਲੀਅਨ ਡਾਲਰ ਦਾ ਸੋਨਾ ਲੈ ਉਡੇ ਚੋਰ
ਟੋਰਾਂਟੋ, 21 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ਦੇ ਸਭ ਤੋਂ ਵੱਡੇ ਹਵਾਈ ਅੱਡੇ ਟੋਰਾਂਟੋ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ ’ਤੇ ਚੋਰੀ ਦੀ ਵੱਡੀ ਵਾਰਦਾਤ ਸਾਹਮਣੇ ਆ ਰਹੀ ਹੈ, ਜਿੱਥੇ ਚੋਰ 20 ਮਿਲੀਅਨ ਡਾਲਰ ਦਾ ਸੋਨਾ ਤੇ ਹੋਰ ਸਾਮਾਨ ਲੈ ਕੇ ਰਫ਼ੂਚੱਕਰ ਹੋ ਗਏ। ਟੋਰਾਂਟੋ ਦੇ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ ਦੀ ਕਾਰਗੋ ਫੈਸਿਲਿਟੀ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਦੇ ਸੋਨੇ ਤੇ ਹੋਰ ਕੀਮਤੀ ਚੀਜ਼ਾਂ ਤੋਂ ਬਾਅਦ ਪੀਲ ਰੀਜਨਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।