Home ਕੈਨੇਡਾ ਕੈਨੇਡਾ ਦੇ ਸਿਆਸਤਦਾਨ ਜਗਮੀਤ ਸਿੰਘ ਨੇ ਪੰਜਾਬ ਵਿੱਚ ਇੰਟਰਨੈੱਟ ਬੰਦ ਦਾ ਕੀਤਾ ਵਿਰੋਧ

ਕੈਨੇਡਾ ਦੇ ਸਿਆਸਤਦਾਨ ਜਗਮੀਤ ਸਿੰਘ ਨੇ ਪੰਜਾਬ ਵਿੱਚ ਇੰਟਰਨੈੱਟ ਬੰਦ ਦਾ ਕੀਤਾ ਵਿਰੋਧ

0ਕਿਹਾ : ਪੀਐਮ ਟਰੂਡੋ ਕੋਲ ਚੁੱਕਾਂਗੇ ਪੰਜਾਬ ’ਚ ਇੰਟਰਨੈੱਟ ਬੰਦ ਦਾ ਮੁੱਦਾ

ਔਟਵਾ, 19 ਮਾਰਚ (ਹਮਦਰਦ ਨਿਊਜ਼ ਸਰਵਿਸ) :
ਪੰਜਾਬ ਵਿੱਚ ਅੰਮ੍ਰਿਤਪਾਲ ਵਿਰੁੱਧ ਕਾਰਵਾਈ ਦੇ ਚਲਦਿਆਂ ਇੰਟਰਨੈੱਟ ਸੇਵਾਵਾਂ ਹੁਣ ਸੋਮਵਾਰ ਦੁਪਹਿਰ ਤੱਕ ਬੰਦ ਰਹਿਣਗੀਆਂ। ਉੱਧਰ ਕੈਨੇਡਾ ਦੇ ਸਿਆਸਤਦਾਨ ਜਗਮੀਤ ਸਿੰਘ ਨੇ ਸੂਬੇ ’ਚ ਇੰਟਰਨੈੱਟ ਸੇਵਾਵਾਂ ਬੰਦ ਦੇ ਸਰਕਾਰ ਦੇ ਫ਼ੈਸਲੇ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰਨ ਦਾ ਮੁੱਦਾ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਚੁੱਕ ਰਹੇ ਨੇ ਤਾਂ ਜੋ ਭਾਰਤ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਇਹ ਸੇਵਾਵਾਂ ਦੁਬਾਰਾ ਸ਼ੁਰੂ ਕਰਵਾਈਆਂ ਜਾ ਸਕਣ।