ਖਤਮ ਕੀਤੀਆਂ ਕੋਰੋਨਾ ਟੈਸਟ ਦੀਆਂ ਸ਼ਰਤਾਂ
ਔਟਵਾ, 17 ਮਾਰਚ (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ਸਰਕਾਰ ਨੇ ਚੀਨ ਤੋਂ ਆਉਣ ਵਾਲੇ ਯਾਤਰੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਲਾਜ਼ਮੀ ਕੋਰੋਨਾ ਟੈਸਟ ਦੀਆਂ ਸ਼ਰਤਾਂ ਹਟਾ ਦਿੱਤੀਆਂ। ਇਸ ਦੇ ਨਾਲ ਹੀ ਹਾਂਗਕਾਂਗ ਤੇ ਮਕਾਓ ਤੋਂ ਆਉਣ ਵਾਲੇ ਯਾਤਰੀਆਂ ਨੂੰ ਵੀ ਰਾਹਤ ਦੇ ਦਿੱਤੀ ਗਈ।
ਕੈਨੇਡਾ ਦੀ ਸਿਹਤ ਏਜੰਸੀ ਨੇ ਇਸ ਸਬੰਧੀ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦਾ ਖ਼ਤਰਾ ਘਟਣ ਕਾਰਨ ਇਹ ਫ਼ੈਸਲਾ ਲਿਆ ਗਿਆ।
