ਕੈਨੇਡਾ ਪੜ੍ਹਨ ਗਏ ਫਿਰੋਜ਼ਪੁਰ ਦੇ ਅਰਸ਼ਦੀਪ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਸਰੀ, 21 ਨਵੰਬਰ, ਹ.ਬ. : ਵਿਦੇਸ਼ਾਂ ਵਿਚ ਪੜ੍ਹਾਈ ਕਰਨ ਗਏ ਵਿਦਿਆਰਥੀਆਂ ਨਾਲ ਰੋਜ਼ਾਨਾ ਹੀ ਕੋਈ ਨਾ ਕੋਈ ਘਟਨਾ ਵਾਪਰ ਹੀ ਜਾਂਦੀ ਹੈ। ਇਸੇ ਤਰ੍ਹਾਂ ਇੱਕ ਮੰਦਭਾਗੀ ਖ਼ਬਰ ਕੈਨੇਡਾ ਤੋਂ ਆ ਰਹੀ ਹੈ। ਦੱਸਦੇ ਚਲੀਏ ਕਿ ਕੈਨੇਡਾ ਵਿਖੇ ਪੜ੍ਹਾਈ ਕਰਨ ਆਏ ਅੰਤਰਰਾਸ਼ਟਰੀ ਵਿਦਿਆਰਥੀ ਅਰਸ਼ਦੀਪ ਸਿੰਘ ਖੋਸਾ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਅਰਸ਼ਦੀਪ ਸਿੰਘ ਖੋਸਾ ਦੀ ਉਮਰ 22 ਸਾਲ ਸੀ ਤੇ ਉਹ ਇੱਕ ਸਾਲ ਪਹਿਲਾਂ ਪੰਜਾਬ ਤੋਂ ਕੈਨੇਡਾ ਸਟੂਡੈਂਟ ਵੀਜ਼ੇ ਤੇ ਆਇਆ ਸੀ। ਅਰਸ਼ਦੀਪ ਸਿੰਘ ਖੋਸਾ ਇਸ ਸਮੇਂ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ਵਿਖੇ ਰਹਿ ਰਿਹਾ ਸੀ ਜਿੱਥੇ ਲੰਘੇ ਵੀਰਵਾਰ 18 ਨਵੰਬਰ 2022 ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਕੋਟ ਕਰੋੜ ਕਲਾਂ ਵਿਚ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜਿਸ ਦੇ ਪਿੱਛੇ ਮਾਤਾ ਪਿਤਾ ਪੰਜਾਬ ਵਿੱਚ ਹਨ। ਨੌਜਵਾਨ ਦੇ ਦੋਸਤਾਂ, ਰਿਸ਼ਤੇਦਾਰਾਂ ਵੱਲੋਂ ਉਸ ਦੀ ਮ੍ਰਿਤਕ ਦੇਹ ਨੂੰ ਪੰਜਾਬ ਵਾਪਸ ਭੇਜਣ ਲਈ ਗੋਫੰਡ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

Video Ad
Video Ad