ਕੈਨੇਡਾ ਵਿਚ ਭਾਰਤੀ ਮੂਲ ਦੀ ਔਰਤ ਲਾਪਤਾ

ਮਿਸੀਸਾਗਾ, 20 ਮਾਰਚ (ਵਿਸ਼ੇਸ਼ ਪ੍ਰਤੀਨਿਧ): ਮਿਸੀਸਾਗਾ ਤੋਂ ਲਾਪਤਾ ਹਿਮਾਨੀ ਮੋਂਗਾ ਦੀ ਭਾਲ ਵਿਚ ਜੁਟੀ ਪੀਲ ਰੀਜਨ ਪੁਲਿਸ ਨੇ ਲੋਕਾਂ ਤੋਂ ਮਦਦ ਮੰਗੀ ਹੈ। 29 ਸਾਲ ਦੀ ਹਿਮਾਨੀ ਮੋਂਗਾ ਨੂੰ ਆਖਰੀ ਵਾਰ 18 ਮਾਰਚ ਨੂੰ ਬਾਅਦ ਦੁਪਹਿਰ 2 ਵਜੇ ਮਿਸੀਸਾਗਾ ਦੇ ਕ੍ਰੈਡਿਟਵਿਊ ਰੋਡ ਅਤੇ ਬ੍ਰਿਟਾਨੀਆ ਰੋਡ ਵੈਸਟ ਇਲਾਕੇ ਵਿਚ ਦੇਖਿਆ ਗਿਆ ਸੀ।
ਹਿਮਾਨੀ ਮੋਂਗਾ ਦਾ ਪਰਵਾਰ ਅਤੇ ਪੁਲਿਸ ਉਸ ਦੀ ਸੁੱਖ-ਸਾਂਦ ਪ੍ਰਤੀ ਬੇਹੱਦ ਚਿੰਤਤ ਹਨ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਕੋਲ ਹਿਮਾਨੀ ਮੋਂਗਾ ਬਾਰੇ ਕੋਈ ਜਾਣਕਾਰੀ ਹੋਵੇ ਤਾਂ 11 ਡਵੀਜ਼ਨ ਕ੍ਰਿਮੀਨਲ ਇਨਵੈਸਟੀਗੇਸ਼ਨ ਬਿਊਰੋ ਦੇ ਅਫ਼ਸਰਾਂ ਨਾਲ 905-453-2121-1133 ’ਤੇ ਸੰਪਰਕ ਕੀਤਾ ਜਾਵੇ। ਗੁਪਤ ਤਰੀਕੇ ਨਾਲ ਜਾਣਕਾਰੀ ਦੇਣ ਲੲਂ ਪੀਲ ਕ੍ਰਾਈਮ ਸਟੌਪਰਜ਼ ਨਾਲ 1-800-222-ਟਿਪਸ 8477 ’ਤੇ ਕਾਲ ਕੀਤੀ ਜਾ ਸਕਦੀ ਹੈ।

Video Ad
Video Ad