ਕੋਰੋਨਾ : ਨਿਊਜ਼ੀਲੈਂਡ ਨੇ ਭਾਰਤੀਆਂ ਦੇ ਆਉਣ ’ਤੇ ਲਗਾਈ ਪਾਬੰਦੀ

ਵੇÇਲੰਗਟਨ, 8 ਅਪ੍ਰੈਲ, ਹ.ਬ. : ਭਾਰਤ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਵਾਧਾ ਹੁੰਦਾ ਹੀ ਜਾ ਰਿਹਾ ਹੈ। ਕੋਰੋਨਾ ਦੇ ਮਾਮਲਿਆਂ ਦੇ ਵਾਧੇ ਨੂੰ ਦੇਖਦੇ ਹੋਏ ਨਿਊਜ਼ੀਲੈਂਡ ਨੇ ਅਪਣੇ ਇੱਥੇ ਭਾਰਤੀਆਂ ਦੇ ਆਉਣ ’ਤੇ ਪਾਬੰਦੀ ਲਗਾ ਦਿੱਤੀ ਹੈ। ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਨੇ ਭਾਰਤੀ ਸੈਲਾਨੀਆਂ ਦੇ ਅਪਣੇ ਇੱਥੇ ਆਉਣ ’ਤੇ 11 ਅਪ੍ਰੈਲ ਤੋਂ 28 ਅਪ੍ਰੈਲ ਤੱਕ ਦੇ ਲਈ ਅਸਥਾਈ ਤੌਰ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਜੈਸਿੰਡਾ ਨੇ ਅਪਣੇ ਦੇਸ਼ ਦੇ ਨਾਗਰਿਕਾਂ ਨੂੰ ਵੀ ਭਾਰਤ ਤੋਂ ਵਾਪਸ ਆਉਣ ’ਤੇ ਫਿਲਹਾਲ ਦੇ ਲਈ ਰੋਕ ਲਗਾ ਦਿੱਤੀ ਹੈ।
ਸਥਾਨਕ ਮੀਡੀਆ ਮੁਤਾਬਕ ਨਿਊਜ਼ੀਲੈਂਡ ਵਿਚ ਮਿਲੇ ਕੋਰੋਨਾ ਵਾਇਰਸ ਦੇ 23 ਨਵੇਂ ਮਾਮਲਿਆਂ ਵਿਚੋਂ 17 ਭਾਰਤ ਤੋਂ ਆਏ ਸੀ, ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਇਹ ਪਾਬੰਦੀ 11 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਅਤੇ 28 ਅਪ੍ਰੈਲ ਤੱਕ ਲਾਗੂ ਰਹੇਗੀ। ਦੇਸ਼ ਵਿਚ ਕੋਰੋਨਾ ਵਾਇਰਸ ਦੇ ਹੁਣ ਤੱਕ 2531 ਮਾਮਲੇ ਦਰਜ ਕੀਤੇ ਗਏ ਹਨ।
ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਨੇ ਕਿਹਾ ਕਿ ਸਰਕਾਰ ਹੋਰ ਕੋਵਿਡ 19 ਹੌਟ ਸਪੌਟ ਦੇਸ਼ਾਂ ਤੋਂ ਆਏ ਲੋਕਾਂ ’ਤੇ ਨਜ਼ਰ ਰੱਖ ਰਹੀ ਹੈ। ਦੂਜੇ ਪਾਸੇ ਭਾਰਤ ਵਿਚ ਕੋਰੋਨਾ ਮਹਾਮਾਰੀ ਦੇ ਨਵੇਂ ਮਾਮਲਿਆਂ ਵਿਚ ਅਚਾਨਕ ਵਾਧਾ ਦੇਖਣ ਨੂੰ ਮਿਲ ਰਿਹਾ। ਦੇਸ਼ ਵਿਚ ਹੁਣ ਤੱਕ 1.28 ਕਰੋੜ ਮਾਮਲੇ ਸਾਹਮਣੇ ਆਏ ਹਨ।

Video Ad
Video Ad