
ਆਗਰਾ, 4 ਫਰਵਰੀ, ਹ.ਬ. : ਕ੍ਰਿਕਟਰ ਦੀਪਕ ਚਾਹਰ ਦੀ ਪਤਨੀ ਜਯਾ ਭਾਰਦਵਾਜ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਹੈਦਰਾਬਾਦ ਕ੍ਰਿਕਟ ਸੰਘ ਦੇ ਸਾਬਕਾ ਅਹੁਦੇਦਾਰ ਅਤੇ ਉਨ੍ਹਾਂ ਦੇ ਬੇਟੇ ਨੇ ਦਿੱਤੀ ਹੈ। ਦਰਅਸਲ, ਐਸੋਸੀਏਸ਼ਨ ਦੇ ਸਾਬਕਾ ਅਹੁਦੇਦਾਰ ਅਤੇ ਉਸ ਦੇ ਬੇਟੇ ਨੇ ਕਾਰੋਬਾਰ ਦੇ ਨਾਮ ’ਤੇ ਜਯਾ ਤੋਂ 10 ਲੱਖ ਰੁਪਏ ਲਏ ਸਨ, ਜਦੋਂ ਜਯਾ ਨੇ ਕਾਰੋਬਾਰ ਸ਼ੁਰੂ ਨਾ ਕਰਨ ’ਤੇ ਪੈਸੇ ਵਾਪਸ ਮੰਗੇ ਤਾਂ ਮੁਲਜ਼ਮਾਂ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇੰਨਾ ਹੀ ਨਹੀਂ ਉਸ ਨੇ ਉਨ੍ਹਾਂ ਨਾਲ ਬਦਸਲੂਕੀ ਕੀਤੀ। ਦੀਪਕ ਦੇ ਪਿਤਾ ਦੀ ਸ਼ਿਕਾਇਤ ’ਤੇ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਐਸੋਸੀਏਸ਼ਨ ਦੇ ਸਾਬਕਾ ਅਹੁਦੇਦਾਰ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਹ ਮਾਣਹਾਨੀ ਦਾ ਕੇਸ ਦਾਇਰ ਕਰੇਗਾ।