
ਬੰਗਲੁਰੂ, 26 ਮਾਰਚ, ਹ.ਬ. : ਕਰਨਾਟਕ ਹਾਈ ਕੋਰਟ ਨੇ ਫਿਲਮੀ ਅਦਾਕਾਰਾ ਕੰਗਨਾ ਰਣੌਤ ਨੂੰ ਰਾਹਤ ਦਿੰਦੇ ਹੋਏ ਉਨ੍ਹਾਂ ਦੇ ਖ਼ਿਲਾਫ਼ ਦਰਜ ਐਫਆਈਆਰ ਰੱਦ ਕਰ ਦਿੱਤੀ ਹੈ। ਕੰਗਨਾ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਕੀਤੇ ਟਵੀਟ ਵਿਚ ਕਿਸਾਨਾਂ ਨੂੰ ਅੱਤਵਾਦੀ ਕਿਹਾ ਸੀ। ਇਸੇ ਮਾਮਲੇ ਵਿਚ 14 ਅਕਤੂਬਰ ਨੂੰ ਐਫਆਈਆਰ ਦਰਜ ਕੀਤੀ ਗਈ ਸੀ। ਕੰਗਨਾ ਨੇ ਇਸ ਨੂੰ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਸੀ।