ਸਰੀ ’ਚ ਸਜਾਇਆ ਗਿਆ ਨਗਰ ਕੀਰਤਨ
ਸਰੀ, 23 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) : ਦੁਨੀਆ ਭਰ ਵਿੱਚ ਪ੍ਰਸਿੱਧ ਕੈਨੇਡਾ ਦੇ ਸਰੀ ਦਾ ਵਿਸਾਖੀ ਨਗਰ ਕੀਰਤਨ ਇਸ ਵਾਰ ਵੀ ਸ਼ਰਧਾ ਭਾਵਨਾ ਨਾਲ ਸਜਾਇਆ ਗਿਆ। ਤਿੰਨ ਸਾਲ ਬਾਅਦ ਵੱਡੀ ਪੱਧਰ ’ਤੇ ਕਰਵਾਏ ਗਏ ਸਿੱਖਾਂ ਦੇ ਇਸ ਧਾਰਮਿਕ ਸਮਾਗਮ ਵਿੱਚ ਲੱਖਾਂ ਦੀ ਗਿਣਤੀ ’ਚ ਸੰਗਤਾਂ ਸ਼ਾਮਲ ਹੋਈਆਂ। ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਗਏ ਇਸ ਨਗਰ ਕੀਰਤਨ ਦੌਰਾਨ ਸਾਰਾ ਸਰੀ ਸ਼ਹਿਰ ‘ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਨਾਲ ਗੂੰਜ ਉਠਿਆ।