Home ਕੈਨੇਡਾ ਖਾਲਸਾ ਸਾਜਨਾ ਦਿਹਾੜੇ ਮੌਕੇ ਟੋਰਾਂਟੋ ਵਿਖੇ ਸਜਾਇਆ ਅਲੌਕਿਕ ਨਗਰ ਕੀਰਤਨ

ਖਾਲਸਾ ਸਾਜਨਾ ਦਿਹਾੜੇ ਮੌਕੇ ਟੋਰਾਂਟੋ ਵਿਖੇ ਸਜਾਇਆ ਅਲੌਕਿਕ ਨਗਰ ਕੀਰਤਨ

0

ਟੋਰਾਂਟੋ, 1 ਮਈ (ਵਿਸ਼ੇਸ਼ ਪ੍ਰਤੀਨਿਧ) : ਖ਼ਾਲਸਾ ਸਾਜਨਾ ਦਿਹਾੜੇ ਅਤੇ ਵਿਸਾਖੀ ਦੇ ਸਬੰਧ ਵਿਚ ਟੋਰਾਂਟੋ ਵਿਖੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ ਅਤੇ ਭਾਰੀ ਮੀਂਹ ਦੇ ਬਾਵਜੂਦ ਇਕ ਲੱਖ ਤੋਂ ਵੱਧ ਸੰਗਤ ਨੇ ਸ਼ਮੂਲੀਅਤ ਕੀਤੀ। ਉਨਟਾਰੀਓ ਸਿੱਖ ਐਂਡ ਗੁਰਦਵਾਰਾ ਕੌਂਸਲ ਵੱਲੋਂ ਕਰਵਾਏ ਸਮਾਗਮ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਕੰਜ਼ਰਵੇਟਿਵ ਪਾਰਟੀ ਦੇ ਆਗੂ ਪਿਅਰੇ ਪੌਇਲੀਐਵਰਾ, ਐਨ.ਡੀ.ਪੀ. ਦੇ ਆਗੂ ਜਗਮੀਤ ਸਿੰਘ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਹਾਜ਼ਰੀ ਭਰੀ।