Home ਪੰਜਾਬ ਖੇਤੀ ਕਾਨੂੰਨਾਂ ’ਤੇ ਬੋਲੇ ਕੈਪਟਨ ਅਮਰਿੰਦਰ, ਕੇਂਦਰ ਨੂੰ ਲੋਕਾਂ ਦੀ ਆਵਾਜ਼ ਸੁਣਨੀ ਪਵੇਗੀ

ਖੇਤੀ ਕਾਨੂੰਨਾਂ ’ਤੇ ਬੋਲੇ ਕੈਪਟਨ ਅਮਰਿੰਦਰ, ਕੇਂਦਰ ਨੂੰ ਲੋਕਾਂ ਦੀ ਆਵਾਜ਼ ਸੁਣਨੀ ਪਵੇਗੀ

0
ਖੇਤੀ ਕਾਨੂੰਨਾਂ ’ਤੇ ਬੋਲੇ ਕੈਪਟਨ ਅਮਰਿੰਦਰ, ਕੇਂਦਰ ਨੂੰ ਲੋਕਾਂ ਦੀ ਆਵਾਜ਼ ਸੁਣਨੀ ਪਵੇਗੀ

ਚੰਡੀਗੜ੍ਹ, 25 ਮਾਰਚ, ਹ.ਬ. : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਅਤੇ ਚੀਨ ਦੇ ਵਿਚ ਵਧ ਰਹੇ ਆਰਥਿਕ ਅਤੇ ਸੈਨਿਕ ਸਬੰਧਾਂ ਨੂੰ ਭਾਰਤ ਦੀ ਕੂਟਨੀਤਕ ਅਸਫਲਤਾ ਕਰਾਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਸੰਕਟ ਨੂੰ ਸੁਲਝਾਉਣ ਵਿਚ ਦੇਰੀ ਕਾਰਨ ਕੇਂਦਰ ਸਰਕਾਰ ਪਾਕਿਸਤਾਨ ਨੂੰ ਰਾਜ ਵਿਚ ਵਧ ਰਹੀ ਬੇਚੈਨੀ ਦਾ ਫਾਇਦਾ ਚੁੱਕਣ ਦੀ ਆਗਿਆ ਦੇ ਰਹੀ ਹੈ।
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਹੋਰ ਕਾਰਨ ਕਰਕੇ ਨਹੀਂ ਤਾਂ ਘੱਟ ਤੋਂ ਘੱਟ ਕੌਮੀ ਸੁਰੱਖਿਆ ਦੇ ਹਿਤ ਵਿਚ ਖੇਤੀ ਕਾਨੂੰਨ ਰੱਦ ਕੀਤੇ ਜਾਣ। ਮੁੱਖ ਮੰਤਰੀ ਨੇ ਇੱਕ ਵਾਰ ਫੇਰ ਕੇਂਦਰ ਸਰਕਾਰ ਨੂੰ ਜ਼ਿੱਦ ਛੱਡਣ ਅਤੇ ਤੁਰੰਤ ਖੇਤੀ ਕਾਨੂੰਨ ਵਾਪਸ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਹਿਟਲਰ ਦਾ ਜਰਮਨੀ ਨਹੀਂ ਅਤੇ ਨਾ ਹੀ ਮਾਓ ਜੇਦੋਂਗ ਦਾ ਚੀਨ ਹੈ। ਲੋਕਾਂ ਦੀ ਆਵਾਜ਼ ਸੁਣਨੀ ਪਵੇਗੀ।
ਕੈਪਟਨ ਨੇ ਕਿਹਾ ਕਿ ਆਪ ਇਹ ਕਿਉਂ ਨਹੀਂ ਸੋਚਦੇ ਕਿ ਅਜਿਹੇ ਦੌਰ ਵਿਚ ਪਾਕਿ ਕੀ ਕਰੇਗਾ? ਮੁੱਖ ਮੰਤਰੀ ਨੇ ਇਤਿਹਾਸ ਤੋਂ ਸਬਕ ਸਿੱਖਣ ’ਤੇ ਜ਼ੋਰ ਦਿੰਦੇ ਹੋਏ ਚਿਤਾਵਨੀ ਦਿੱਤੀ ਕਿ ਪਾਕਿਸਤਾਨ ਪੰਜਾਬ ਵਿਚ ਨੌਜਵਾਨਾਂ ਵਿਚ ਪਾਈ ਜਾ ਰਹੀ ਨਰਾਜ਼ਗੀ ਦਾ ਫਾਇਦਾ ਚੁੱਕੇਗਾ। ਕਿਸਾਨ ਅੰਦੋਲਨ ਤੇਜ਼ ਹੋਣ ਤੋਂ ਬਾਅਦ ਡਰੋਨਾਂ ਵਲੋਂ ਪੰਜਾਬ ਵਿਚ ਹਥਿਆਰਾਂ ਦੀ ਤਸਕਰੀ ਵਧਣ ਦਾ ਹਵਾਲਾ ਦਿੰਦੇ ਹੌਏ ਕੈਪਟਨ ਨੇ ਕਿਹਾ ਕਿ ਕੀ ਦਿੱਲੀ ਸੌਂ ਰਹੀ ਹੈ?
ਰਾਜਨੀਤੀ ਵਿਚ ਅਪਣੇ 52 ਸਾਲਾਂ ਦੇ ਤਜ਼ਰਬੇ ਦਾ ਜ਼ਿਕਰ ਕਰਦੇ ਹੋਏ ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਅੱਤਵਾਦ ਦੇ ਸਿਰ ਚੁੱਕਣ ਦਾ ਦੌਰ ਵੀ ਦੇਖਿਆ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਹੱਤਿਆ ਵੀ।