Home ਤਾਜ਼ਾ ਖਬਰਾਂ ਖੰਨਾ ਦੇ ਮਿਲਟਰੀ ਗਰਾਊਂਡ ’ਚੋਂ ਮਿਲਿਆ ਬੰਬ

ਖੰਨਾ ਦੇ ਮਿਲਟਰੀ ਗਰਾਊਂਡ ’ਚੋਂ ਮਿਲਿਆ ਬੰਬ

0
ਖੰਨਾ ਦੇ ਮਿਲਟਰੀ ਗਰਾਊਂਡ ’ਚੋਂ ਮਿਲਿਆ ਬੰਬ

ਖੰਨਾ, 18 ਜਨਵਰੀ, ਹ.ਬ. : ਲੁਧਿਆਣਾ ਜ਼ਿਲ੍ਹੇ ਦੇ ਕਸਬਾ ਖੰਨਾ ਦੇ ਮਿਲਟਰੀ ਗਰਾਊਂਡ ਵਿੱਚ ਇੱਕ ਬੰਬ ਮਿਲਿਆ ਹੈ। ਸਵੇਰੇ- ਸਵੇਰੇ ਵਿਅਕਤੀ ਨੇ ਜਦੋਂ ਬੰਬ ਦੇਖਿਆ ਤਾਂ ਉਸ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ। ਬੰਬ ਮਿਲਣ ਦੀ ਸੂਚਨਾ ਮਿਲਦੇ ਹੀ ਆਸਪਾਸ ਦੇ ਇਲਾਕੇ ’ਚ ਦਹਿਸ਼ਤ ਫੈਲ ਗਈ। ਪੁਲਿਸ ਅਧਿਕਾਰੀਆਂ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਬੰਬ ਨਕਾਰਾ ਕਰਨ ਵਾਲੇ ਦਸਤੇ ਨੂੰ ਵੀ ਸੂਚਿਤ ਕਰ ਦਿੱਤਾ ਹੈ। ਟੀਮ ਦੇ ਆਉਣ ਤੋਂ ਬਾਅਦ ਸੁਰੱਖਿਆ ਹੇਠ ਇਸ ਬੰਬ ਨੂੰ ਇੱਥੋਂ ਹਟਾ ਦਿੱਤਾ ਜਾਵੇਗਾ। ਜਿਸ ਥਾਂ ਉਪਰ ਬੰਬ ਮਿਲਿਆ, ਉਸ ਦੇ ਨਾਲ ਹੀ ਸਬਜ਼ੀ ਮੰਡੀ ਤੇ ਰਿਹਾਇਸ਼ੀ ਇਲਾਕਾ ਹੈ।