Home ਤਾਜ਼ਾ ਖਬਰਾਂ ਗਣਤੰਤਰ ਦਿਵਸ ’ਤੇ ਪ੍ਰਧਾਨ ਮੰਤਰੀ ਮੋਦੀ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

ਗਣਤੰਤਰ ਦਿਵਸ ’ਤੇ ਪ੍ਰਧਾਨ ਮੰਤਰੀ ਮੋਦੀ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

0
ਗਣਤੰਤਰ ਦਿਵਸ ’ਤੇ ਪ੍ਰਧਾਨ ਮੰਤਰੀ ਮੋਦੀ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

ਨਵੀਂ ਦਿੱਲੀ, 26 ਜਨਵਰੀ, ਹ.ਬ. : ਅੱਜ ਦੇਸ਼ 74ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। 26 ਜਨਵਰੀ ਦਾ ਦਿਨ ਇੱਕ ਦੇਸ਼ ਦੇ ਰੂਪ ਵਿੱਚ ਸਾਰੇ ਨਾਗਰਿਕਾਂ ਦੇ ਲਈ ਬੇਹੱਦ ਅਹਿਮ ਹੈ, ਕਿਉਂਕਿ ਇਸ ਦਿਨ ਹੀ ਸਾਨੂੰ ਦੇਸ਼ ਦਾ ਸੰਵਿਧਾਨ ਮਿਲਿਆ ਸੀ। ਇਸੇ ਸਿਲਸਿਲੇ ਵਿੱਚ ਪੀਐਮ ਮੋਦੀ ਨੇ ਗਣਤੰਤਰ ਦਿਵਸ ਸਮਾਰੋਹ ਤੋਂ ਪਹਿਲਾਂ ਦੇਸ਼ ਨੂੰ ਵਧਾਈ ਦਿੱਤੀ ਹੈ । ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਇੱਕ ਟਵੀਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਢੇਰ ਸਾਰੀਆਂ ਵਧਾਈਆਂ। ਇਸ ਵਾਰ ਦਾ ਇਹ ਮੌਕਾ ਇਸ ਲਈ ਵੀ ਖਾਸ ਹੈ, ਕਿਉਂਕਿ ਇਸ ਨੂੰ ਅਸੀਂ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਦੇ ਦੌਰਾਨ ਮਨਾ ਰਹੇ ਹਨ। ਦੇਸ਼ ਦੇ ਮਹਾਨ ਸੁਤੰਤਰਤਾ ਸੈਨਾਨੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਲਈ ਅਸੀਂ ਇੱਕਜੁੱਟ ਹੋ ਕੇ ਅੱਗੇ ਵਧੀਏ, ਇਹੀ ਕਾਮਨਾ ਹੈ।
ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ।