Home ਇੰਮੀਗ੍ਰੇਸ਼ਨ ਗ਼ੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਸਖ਼ਤ ਕਦਮ ਚੁੱਕੇਗਾ ਬਰਤਾਨੀਆ

ਗ਼ੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਸਖ਼ਤ ਕਦਮ ਚੁੱਕੇਗਾ ਬਰਤਾਨੀਆ

0
ਗ਼ੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਸਖ਼ਤ ਕਦਮ ਚੁੱਕੇਗਾ ਬਰਤਾਨੀਆ

ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਦਿੱਤੀ ਚੇਤਾਵਨੀ

ਲੰਡਨ, 6 ਮਾਰਚ (ਹਮਦਰਦ ਨਿਊਜ਼ ਸਰਵਿਸ) : ਬਰਤਾਨੀਆ ਸਰਕਾਰ ਗ਼ੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਸਖ਼ਤ ਕਦਮ ਚੁੱਕਣ ਦੀ ਤਿਆਰੀ ਕਰ ਰਹੀ ਹੈ। ਭਾਰਤੀ ਮੂਲ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਇਸ ਦੀ ਚੇਤਾਵਨੀ ਦਿੰਦਿਆਂ ਕਿਹਾ ਕਿ ਜਲਦ ਹੀ ਇਸ ਸਬੰਧੀ ਕਾਨੂੰਨ ਲਿਆਂਦਾ ਜਾਵੇਗਾ। ਉਸ ਮਗਰੋਂ ਗ਼ੈਰ-ਕਾਨੂੰਨੀ ਢੰਗ ਨਾਲ ਦੇਸ਼ ਵਿੱਚ ਦਾਖ਼ਲ ਹੋਇਆ ਕੋਈ ਵੀ ਪ੍ਰਵਾਸੀ ਬਰਤਾਨੀਆ ਵਿੱਚ ਪਨਾਹ ਨਹੀਂ ਮੰਗ ਸਕੇਗਾ।