
ਚੰਡੀਗੜ੍ਹ, 25 ਜੁਲਾਈ, ਹ.ਬ. : ਸਾਬਕਾ ਕਾਂਰਗਸੀ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਰਾਹਤ ਮਿਲੀ ਹੈ। ਉਨ੍ਹਾਂ ਦੀ ਗ੍ਰਿਫਤਾਰੀ ’ਤੇ ਰੋਕ 2 ਹਫਤੇ ਲਈ ਵਧ ਗਈ। ਸੋਮਵਾਰ ਨੂੰ ਕੇਸ ਦੀ ਸੁਣਵਾਈ ਕਰਦੇ ਹੋਏ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਹ ਆਦੇਸ਼ ਦਿੱਤੇ। ਪਿਛਲੀ ਸੁਣਵਾਈ ਵਿਚ ਹਾਈ ਕੋਰਟ ਨੇ ਸਰਕਾਰ ਕੋਲੋਂ ਕੇਸ ਦੀ ਸਟੇਟਸ ਰਿਪੋਰਟ ਮੰਗਦੇ ਹੋਏ ਗ੍ਰਿਫਤਾਰੀ ’ਤੇ 25 ਜੁਲਾਈ ਤੱਕ ਰੋਕ ਲਗਾਈ ਸੀ। ਹਾਈ ਕੋਰਟ ਨੇ ਉਸੇ ਦਿਨ ਸਾਬਕਾ ਮੰਤਰੀ ਨੂੰ ਅੰਤਰਿਮ ਰਾਹਤ ਦਿੱਤੀ ਸੀ। ਸੋਮਵਾਰ ਨੂੰ ਹੋਈ ਸੁਣਵਾਈ ਵਿਚ ਸਰਕਾਰ ਨੇ ਜਵਾਬ ਦਾਖਲ ਕਰਨ ਦੇ ਲਈ ਸਮਾਂ ਮੰਗਿਆ। ਜਿਸ ਤੋਂ ਬਾਅਦ ਹਾਈ ਕੋਰਟ ਨੇ ਦੋ ਹਫਤੇ ਵਿਚ ਜਵਾਬ ਦੇਣ ਲਈ ਕਿਹਾ ਹੈ।
ਪੰਜਾਬ ਵਿਜੀਲੈਂਸ ਬਿਓਰੋ ਨੇ ਕਾਂਗਰਸ ਸਰਕਾਰ ਦੇ ਸਮੇਂ ਹੋਏ ਜੰਗਲਾਤ ਘੁਟਾਲੇ ਵਿਚ ਮੁਹਾਲੀ ਵਿਚ ਕੇਸ ਦਰਜ ਕੀਤਾ ਹੈ। ਇਸ ਕੇਸ ਵਿਚ ਸਾਬਕਾ ਮੰਤਰੀ ਸਾਧੂ ਧਰਮਸੋਤ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਸੇ ਵਿਚ ਸੰਗਤ ਸਿੰਘ ਗਿਲਜੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਜਿਵੇਂ ਹੀ ਕੇਸ ਵਿਚ ਨਾਂ ਹੋਣ ਦੀ ਭਿਣਕ ਲੱਗੀ ਤਾਂ ਗਿਲਜੀਆਂ ਅੰਡਰਗਰਾਊਂਡ ਹੋ ਗਏ। ਜਿਸ ਤੋਂ ਬਾਅਦ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰ ਦਿੱਤੀ। ਇਸ ਮਾਮਲੇ ਵਿਚ ਵਿਜੀਲੈਂਸ ਨੇ ਸਾਬਕਾ ਮੰਤਰੀ ਗਿਲਜੀਆਂ ਦੇ ਭਤੀਜੇ ਦਲਜੀਤ ਗਿਲਜੀਆਂ ਨੂੰ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਸੀ।