Home ਤਾਜ਼ਾ ਖਬਰਾਂ ਗਿਲਜੀਆਂ ਦੀ ਗ੍ਰਿਫ਼ਤਾਰੀ ’ਤੇ 4 ਜੁਲਾਈ ਤੱਕ ਰੋਕ

ਗਿਲਜੀਆਂ ਦੀ ਗ੍ਰਿਫ਼ਤਾਰੀ ’ਤੇ 4 ਜੁਲਾਈ ਤੱਕ ਰੋਕ

0


ਚੰਡੀਗੜ੍ਹ, 16 ਮਈ, ਹ.ਬ. : ਪੰਜਾਬ-ਹਰਿਆਣਾ ਹਾਈ ਕੋਰਟ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਖ਼ਿਲਾਫ਼ ਦਰਜ ਐਫਆਈਆਰ ਵਿੱਚ ਅਗਾਊਂ ਜ਼ਮਾਨਤ ਦੀ ਮੰਗ ’ਤੇ ਪਟੀਸ਼ਨਕਰਤਾ ਨੂੰ ਜਾਂਚ ਵਿੱਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਹਨ। ਨਾਲ ਹੀ ਸਪੱਸ਼ਟ ਕੀਤਾ ਕਿ ਜੇਕਰ ਉਹ ਜਾਂਚ ਵਿੱਚ ਸਹਿਯੋਗ ਨਹੀਂ ਦਿੰਦੇ ਹਨ ਤਾਂ ਉਸ ਨੂੰ ਦਿੱਤੀ ਗਈ ਅੰਤਰਿਮ ਜ਼ਮਾਨਤ ਦਾ ਲਾਭ ਵਾਪਸ ਲੈ ਲਿਆ ਜਾਵੇਗਾ। ਉਸ ਦੀ ਪਟੀਸ਼ਨ ’ਤੇ ਸੁਣਵਾਈ 4 ਜੁਲਾਈ ਤੱਕ ਮੁਲਤਵੀ ਕਰਦਿਆਂ ਹਾਈਕੋਰਟ ਨੇ ਉਸ ਦੀ ਗ੍ਰਿਫ਼ਤਾਰੀ ’ਤੇ ਰੋਕ ਜਾਰੀ ਰੱਖੀ। ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੰਗਤ ਸਿੰਘ ਗਿਲਜੀਆਂ ਖ਼ਿਲਾਫ਼ 6 ਜੂਨ ਨੂੰ ਮੁਹਾਲੀ ਵਿੱਚ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਸੀ।