
ਅਹਿਮਦਾਬਾਦ, 26 ਜੁਲਾਈ, ਹ.ਬ. : ਗੁਜਰਾਤ ’ਚ ਨਕਲੀ ਸ਼ਰਾਬ ਪੀਣ ਨਾਲ 18 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ 20 ਤੋਂ ਵੱਧ ਲੋਕ ਹਸਪਤਾਲ ’ਚ ਦਾਖਲ ਹਨ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਰਿਪੋਰਟ ਮੁਤਾਬਕ ਬੋਟਾਦ, ਭਾਵਨਗਰ, ਅਹਿਮਦਾਬਾਦ ’ਚ ਲੋਕਾਂ ਨੂੰ ਦਾਖਲ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ ਕਿਉਂਕਿ ਹਸਪਤਾਲ ’ਚ ਦਾਖਲ ਕਈ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਗੁਜਰਾਤ ਦੇ ਅਹਿਮਦਾਬਾਦ ਅਤੇ ਬੋਟਾਦ ਪਿੰਡਾਂ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ ਹੋ ਗਈ ਹੈ। ਪੁਲਸ ਨੇ ਦੱਸਿਆ ਕਿ ਪਿੰਡ ’ਚ ਨਕਲੀ ਸ਼ਰਾਬ ਵੇਚਣ ਦੇ ਦੋਸ਼ ’ਚ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਘਟਨਾ ਤੋਂ ਬਾਅਦ ਸੂਬਾ ਸਰਕਾਰ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ, ਜਿਸ ਦੀ ਅਗਵਾਈ ਡਿਪਟੀ ਸੁਪਰਡੈਂਟ ਆਫ਼ ਪੁਲਿਸ ਕਰਨਗੇ। ਧਿਆਨ ਯੋਗ ਹੈ ਕਿ ਪੱਛਮੀ ਬੰਗਾਲ ’ਚ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਹੈ। ਪਰ ਜਿਸ ਤਰ੍ਹਾਂ ਨਾਲ ਇਹ ਘਟਨਾ ਸਾਹਮਣੇ ਆਈ ਹੈ, ਉਸ ਨੇ ਗੁਜਰਾਤ ਵਿੱਚ ਸ਼ਰਾਬ ’ਤੇ ਪਾਬੰਦੀ ਦਾ ਪਰਦਾਫਾਸ਼ ਕਰ ਦਿੱਤਾ ਹੈ।