Home ਤਾਜ਼ਾ ਖਬਰਾਂ ਗੁਰਦਾਸਪੁਰ ਵਿੱਚ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ, ਮੌਤ

ਗੁਰਦਾਸਪੁਰ ਵਿੱਚ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ, ਮੌਤ

0
ਗੁਰਦਾਸਪੁਰ ਵਿੱਚ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ, ਮੌਤ

ਗੁਰਦਾਸਪੁਰ, 16 ਮਾਰਚ, ਹ.ਬ. : ਗੁਰਦਾਸਪੁਰ ਦੇ ਪਿੰਡ ਮੀਰਪੁਰ ਨੇੜੇ ਇਕ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ। ਹਾਦਸਾ ਇਨ੍ਹਾਂ ਜਬਰਦਸਤ ਸੀ ਕਿ ਕਾਰ ਦੇ ਪਰਖਚੇ ਉਡ ਗਏ ਅਤੇ ਇਸ ਹਾਦਸੇ ਵਿਚ ਕਾਰ ਚਾਲਕ ਰੋਬਿਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਦੂਸਰਾ ਵਿਅਕਤੀ ਗੌਰਵ ਕੁਮਾਰ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਭੇਜ ਦਿਤਾ ਗਿਆ ਹੈ ਅਤੇ ਮੌਕੇ ਤੇ ਪਹੁੰਚੀ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੀਰਾ ਸਿੰਘ ਨੇ ਦੱਸਿਆ ਕਿ ਸਵੇਰੇ ਇਕ ਤੇਜ਼ ਰਫ਼ਤਾਰ ਕਾਰ ਦੀਨਾਨਗਰ ਤੋਂ ਗੁਰਦਾਸਪੁਰ ਨੂੰ ਆ ਰਹੀ ਸੀ ਜਦ ਉਹ ਪਿੰਡ ਮੀਰਪੁਰ ਨੇੜੇ ਪਹੁੰਚੀ ਤਾਂ ਬੇਕਾਬੂ ਹੋ ਕੇ ਦਰੱਖਤ ਵਿਚ ਜਾ ਵੱਜੀ ਜਿਸ ਦੇ ਨਾਲ ਡਰਾਈਵਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਦੇ ਲਈ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿੱਚ ਪਹੁੰਚਾਇਆ ਗਿਆ। ਰਾਹਗੀਰ ਨੇ ਦੱਸਿਆ ਕਿ ਦੋ ਨੌਜਵਾਨਾਂ ਦੇ ਨਾਲ ਇਕ ਲੜਕੀ ਵੀ ਮੌਜੂਦ ਸੀ ਜੋ ਮੌਕੇ ਤੋਂ ਫ਼ਰਾਰ ਹੋ ਗਈ ਜਿਸਨੂੰ ਮਾਮੂਲੀ ਸੱਟਾਂ ਲੱਗੀਆਂ ਸਨ। ਦੂਜੇ ਪਾਸੇ ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸਐਚਓ ਜਬਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਮੀਰਪੁਰ ਨੇੜੇ ਇਕ ਕਾਰ ਹਾਦਸਾਗ੍ਰਸਤ ਹੋ ਗਈ ਹੈ। ਮੌਕੇ ਤੇ ਪੁਲਸ ਪਾਰਟੀਆਂ ਨੂੰ ਭੇਜ ਦਿੱਤਾ ਗਿਆ ਸੀ। ਪਤਾ ਲੱਗਾ ਕਿ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ ਹੈ ਅਤੇ ਕਾਰ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਉਸਦਾ ਸਾਥੀ ਗੌਰਵ ਕੁਮਾਰ ਜ਼ਖ਼ਮੀ ਹੋ ਗਿਆ ਹੈ ਜਿਸ ਨੂੰ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ ਅਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।